ਅਮਰਨਾਥ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਇਸ ਦਿਨ ਤੋਂ ਕਰ ਸਕਣਗੇ ਐਡਵਾਂਸ ਰਜਿਸਟ੍ਰੇਸ਼ਨ

ਇਸ ਸਾਲ ਦੀ ਸ਼੍ਰੀ ਬਾਬਾ ਅਮਰਨਾਥ ਯਾਤਰਾ ਲਈ ਐਡਵਾਂਸ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਬਾਬਾ ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ ਤੇ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਮਾਪਤ ਹੋਵੇਗੀ। ਲੋਕ ਸਭਾ ਚੋਣਾਂ (Lok Sabha Election 2024) ਦੇ ਮੁਕੰਮਲ ਹੋਣ ਤੋਂ ਬਾਅਦ ਪ੍ਰਸ਼ਾਸਨ ਦਾ ਸਾਰਾ ਧਿਆਨ ਸ਼੍ਰੀ ਅਮਰਨਾਥ ਯਾਤਰਾ ‘ਤੇ ਕੇਂਦਰਿਤ ਹੋ ਜਾਵੇਗਾ।

ਜਲਦ ਜਾਰੀ ਹੋਵੇਗੀ ਬੈਂਕ ਬ੍ਰਾਂਚਾਂ ਦੀ ਸੂਚੀ

ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਜਲਦ ਹੀ ਅਗਾਊਂ ਰਜਿਸਟ੍ਰੇਸ਼ਨ ਲਈ ਅਧਿਕਾਰਤ ਬੈਂਕਾਂ ਦੀਆਂ ਬ੍ਰਾਂਚਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਵਾਏਗਾ ਕਿਉਂਕਿ ਰਜਿਸਟ੍ਰੇਸ਼ਨ ਲਈ ਮੈਡੀਕਲ ਸਰਟੀਫਿਕੇਟ ਜ਼ਰੂਰੀ ਹੈ। ਇਸ ਲਈ ਦੇਸ਼ ਭਰ ਦੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਮੈਡੀਕਲ ਸਰਟੀਫਿਕੇਟ ਤਿਆਰ ਕਰਨ ਵਾਲੇ ਹਸਪਤਾਲਾਂ ਤੇ ਡਾਕਟਰਾਂ ਦੀਆਂ ਟੀਮਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ।

ਪਵਿੱਤਰ ਗੁਫਾ ਤੋਂ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ ‘ਚ ਸੰਭਵ

ਆਮ ਤੌਰ ‘ਤੇ ਪੰਜਾਬ ਨੈਸ਼ਨਲ ਬੈਂਕ, ਯੈੱਸ ਬੈਂਕ ਤੇ ਜੰਮੂ ਕਸ਼ਮੀਰ ਬੈਂਕ ਦੀਆਂ ਪੰਜ ਸੌ ਦੇ ਕਰੀਬ ਬ੍ਰਾਂਚਾਂ ਤੋਂ ਰਜਿਸਟ੍ਰੇਸ਼ਨ ਕਰਵਾਉਣ ਦਾ ਪ੍ਰਬੰਧ ਹੈ। ਬੋਰਡ ਜਲਦ ਹੀ ਗਰੁੱਪ ਰਜਿਸਟ੍ਰੇਸ਼ਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ। ਇਸ ਤੋਂ ਇਲਾਵਾ ਆਨਲਾਈਨ ਰਜਿਸਟ੍ਰੇਸ਼ਨ ਵੀ ਖੋਲ੍ਹੀ ਜਾਵੇਗੀ। ਇਸ ਸਾਲ ਵੀ ਬਾਬਾ ਅਮਰਨਾਥ ਦੀ ਪਵਿੱਤਰ ਗੁਫਾ ਤੋਂ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਵਿੱਚ ਹੋਵੇਗਾ।

ਸ਼੍ਰੀ ਅਮਰਨਾਥ ਯਾਤਰਾ ਦੌਰਾਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਲਈ ਟੈਂਡਰ ਪ੍ਰਕਿਰਿਆ ਵੀ ਸ਼ੁਰੂ ਕਰੇਗਾ। ਇਸ ਵਿਚ ਟੈਂਟ, ਦੁਕਾਨਾਂ, ਖੱਚਰ, ਪਾਲਕੀ, ਪਿੱਟੂ ਆਦਿ ਲਗਾਉਣ ਦੀਆਂ ਸੇਵਾਵਾਂ ਸ਼ਾਮਲ ਹੋਣਗੀਆਂ। ਸ਼੍ਰੀ ਬਾਬਾ ਅਮਰਨਾਥ ਯਾਤਰਾ (Amarnath Online Booking) ਦੇ ਸ਼ਰਧਾਲੂਆਂ ਲਈ ਹੈਲੀਕਾਪਟਰ ਸੇਵਾ ਦੀ ਆਨਲਾਈਨ ਬੁਕਿੰਗ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Leave a Reply

Your email address will not be published. Required fields are marked *