ਅਮਰੂਦ ਘੁਟਾਲੇ ਦੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਮਾਮਲੇ ‘ਚ ਉਲਟਾ ਫਸਾਉਣ ਦੀ ਹੋ ਰਹੀ ਸਾਜ਼ਿਸ਼

ਪੰਜਾਬ ‘ਚ ਮੁਹਾਲੀ ਹਵਾਈ ਅੱਡੇ ਨੇੜੇ ਐਕਵਾਇਰ ਕੀਤੀ ਜ਼ਮੀਨ ‘ਚ ਅਮਰੂਦ ਦੇ ਫਰਜ਼ੀ ਬਾਗ ਦਿਖਾ ਕੇ ਲੋਕਾਂ ਨੇ ਕਰੋੜਾਂ ਰੁਪਏ ਹਾਸਲ ਕੀਤੇ ਸਨ। ਇਸ ਮਾਮਲੇ ਵਿਚ ਦੋ ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ, ਪ੍ਰਾਪਰਟੀ ਡੀਲਰ, ਕਈ ਸਰਕਾਰੀ ਅਧਿਕਾਰੀ ਮੁਲਜ਼ਮ ਹਨ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ‘ਚ ਨਵਾਂ ਮੋੜ ਆਇਆ ਹੈ।

ਹੁਣ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲਿਆਂ ਖਿਲਾਫ ਮਾਮਲਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਅਗੇਂਸਟ ਕਰਪਸ਼ਨ (ਆਈਏਸੀ) ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਸਕੱਤਰ ਪੰਜਾਬ ਅਤੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਮਾਮਲੇ ‘ਚ ਦਖਲ ਦੇਣ ਦੀ ਅਪੀਲ ਵੀ ਕੀਤੀ ਹੈ।

ਸਤਨਾਮ ਦਾਊਂ ਨੇ ਦਸਿਆ ਕਿ ਉਨ੍ਹਾਂ ਦੀ ਟੀਮ ਨੇ ਸਖਤ ਮਿਹਨਤ ਕਰਕੇ ਇਸ ਸਬੰਧੀ ਸਬੂਤ ਇਕੱਠੇ ਕੀਤੇ ਸਨ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇਸ ਘੁਟਾਲੇ ‘ਚ ਕਾਰਵਾਈ ਵੀ ਜਾਰੀ ਹੈ। ਅਦਾਲਤ ਦੇ ਆਦੇਸ਼ ‘ਤੇ ਕਈ ਮੁਲਜ਼ਮਾਂ ਨੇ ਪੰਜਾਬ ਸਰਕਾਰ ਦੇ ਖਾਤੇ ‘ਚ ਕਰੋੜਾਂ ਰੁਪਏ ਵੀ ਜਮ੍ਹਾ ਕਰਵਾਏ ਹਨ। ਹਾਲਾਂਕਿ ਕੁੱਝ ਲੋਕਾਂ ਵਲੋਂ ਪੈਸੇ ਜਮ੍ਹਾ ਕਰਵਾਏ ਜਾ ਰਹੇ ਹਨ। ਇਸ ਘੁਟਾਲੇ ‘ਚ ਕਈ ਉੱਚ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਲਤ ਮੁਆਵਜ਼ਾ ਵੀ ਮਿਲਿਆ। ਅਜਿਹੇ ‘ਚ ਇਸ ਮਾਮਲੇ ਨੂੰ ਕਮਜ਼ੋਰ ਕਰਨ ਅਤੇ ਉਨ੍ਹਾਂ ਨੂੰ ਚੁੱਪ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਵਿਜੀਲੈਂਸ ਬਿਊਰੋ ਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਈਡੀ ਵੀ ਕਰ ਰਹੀ ਹੈ। ਛੇ ਦਿਨ ਪਹਿਲਾਂ ਈਡੀ ਨੇ ਸੂਬੇ ਦੇ ਦੋ ਆਈਏਐਸ ਅਧਿਕਾਰੀਆਂ ਸਮੇਤ 22 ਥਾਵਾਂ ‘ਤੇ ਛਾਪੇ ਮਾਰੇ ਸਨ। ਇਸ ਦੌਰਾਨ ਈਡੀ ਨੇ 3.89 ਕਰੋੜ ਨਕਦੀ, ਮੋਬਾਈਲ ਅਤੇ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ਦੇ ਜ਼ਿਆਦਾਤਰ ਮੁਲਜ਼ਮ ਅਜੇ ਵੀ ਜ਼ਮਾਨਤ ‘ਤੇ ਬਾਹਰ ਹਨ। ਹਾਲਾਂਕਿ, ਈਡੀ ਨੇ ਕੋਈ ਮਾਮਲਾ ਦਰਜ ਨਹੀਂ ਕੀਤਾ ਸੀ।

Leave a Reply

Your email address will not be published. Required fields are marked *