‘ਆਪ’ ਨੂੰ ਵੱਡਾ ਝਟਕਾ! ਜਲੰਧਰ ਵੈਸਟ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ
ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਉਪਰ ਲਿਖਿਆ ਹੈ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦਿੰਦਾ ਹਾਂ।

ਆਪ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੂਰਾਲ (Sheetal Angural) ਨੇ ਆਪ ਤੋਂ ਅਸਤੀਫਾ ਦੇ ਦਿੱਤਾ ਹੈ।
ਕੱਲ੍ਹ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ।