‘ਆਪ’ ਸਰਕਾਰ ਤੁਹਾਡੇ ਦੁਆਰ’ ਤਹਿਤ ਲੱਗੇ ਕੈਂਪ ‘ਚ ਪਹੁੰਚੇ ਮੀਤ ਹੇਅਰ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
“ਆਪਣੀ ਸਰਕਾਰ ਤੁਹਾਡੇ ਦੁਆਰ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਕੈਂਪ ਵਿੱਚ ਛੋਟੇ-ਮੋਟੇ ਕੰਮ ਕਰਵਾ ਕੇ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇੱਕ ਕੈਂਪ ਵਿੱਚ 43 ਦੇ ਕਰੀਬ ਸੇਵਾਵਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਸਾਰੇ ਕੰਮ ਤੁਰੰਤ ਕਰਵਾਏ ਜਾ ਰਹੇ ਹਨ। ਉੱਥੇ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਬਹੁਤ ਹੀ ਮਹੱਤਵਪੂਰਨ ਉਪਰਾਲਾ ਹੈ, ਸ਼ਹਿਰ ਅਤੇ ਪਿੰਡਾਂ ਦੇ ਲੋਕ ਇਨ੍ਹਾਂ ਕੈਂਪਾਂ ਤੋਂ ਲਗਾਤਾਰ ਲਾਭ ਚੁੱਕ ਰਹੇ ਹਨ ਅਤੇ ਲੋਕਾਂ ਨੂੰ ਖੱਜਲ-ਖੁਆਰ ਵੀ ਨਹੀਂ ਹੋਣਾ ਪੈ ਰਿਹਾ ਹੈ।
ਆਪਣੇ ਵੱਖ-ਵੱਖ ਕੰਮਾਂ ਲਈ ਵੱਖ-ਵੱਖ ਦਫ਼ਤਰਾਂ ‘ਚ ਜਾ ਕੇ ਸਾਰੇ ਕੰਮ ਇੱਕੋ ਛੱਤ ਹੇਠਾਂ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਲਈ ਮੌਕੇ ‘ਤੇ ਪਹੁੰਚੇ ਲੋਕ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਨਜ਼ਰ ਆਏ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰਾਂ ‘ਚ ਸਾਲਾਂ ਤੋਂ ਰੁਕੇ ਕੰਮ ਹੁਣ ਪੂਰਾ ਹੋ ਗਿਆ ਹੈ। ਅੱਜ ਇੱਥੇ ਸਿਰਫ਼ ਦੋ ਮਿੰਟਾਂ ਵਿੱਚ ਕੰਮ ਹੋ ਰਿਹਾ ਹੈ ਅਤੇ ਸ਼ਹਿਰਾਂ,ਪਿੰਡਾਂ ਅਤੇ ਵਾਰਡਾਂ ਦੇ ਲੋਕ ਇਸ ਦਾ ਲਾਭ ਚੁੱਕ ਰਹੇ ਹਨ। ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਕਦਮ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ।