ਇਕ ਲੱਖ ਦੀ ਰਿਸ਼ਵਤ ਮਾਮਲੇ ’ਚ ਸਾਬਕਾ ਡੀਐੱਸਪੀ ਰਾਕਾ ਗੇਰਾ ਦੋਸ਼ੀ ਕਰਾਰ, ਮੁੱਲਾਂਪੁਰ ਦੇ ਬਿਲਡਰ ਤੋਂ ਲਈ ਰਿਸ਼ਵਤ

ਅਦਾਲਤ ਨੇ ਰਿਸ਼ਵਤ ਦੇ ਇਕ ਮਾਮਲੇ ਵਿਚ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ (DSP Raka Gera) ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੁਣ ਸੀਬੀਆਈ ਦੀ ਵਿਸ਼ੇਸ਼ ਅਦਾਲਤ 7 ਫਰਵਰੀ ਨੂੰ ਸਜ਼ਾ ਬਾਰੇ ਆਪਣਾ ਫੈਸਲਾ ਸੁਣਾਏਗੀ।

ਮੁਹਾਲੀ ਦੇ ਮੁੱਲਾਂਪੁਰ ਵਾਸੀ ਬਿਲਡਰ ਕੇਕੇ ਮਲਹੋਤਰਾ ਦੀ ਸ਼ਿਕਾਇਤ ’ਤੇ ਸੀਬੀਆਈ ਨੇ ਰਾਕਾ ਗੇਰਾ ਨੂੰ 25 ਜੁਲਾਈ 2011 ਨੂੰ ਸੈਕਟਰ-15, ਚੰਡੀਗੜ੍ਹ ਦੀ ਕੋਠੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ।

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਰਾਕਾ ਗੇਰਾ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ 13 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਰਾਕਾ ਗੇਰਾ ਅਜੇ ਜ਼ਮਾਨਤ ‘ਤੇ ਸੀ।

Leave a Reply

Your email address will not be published. Required fields are marked *