ਕਾਂਗਰਸ ਨੂੰ ਲੱਗਾ ਇੱਕ ਹੋਰ ਝਟਕਾ, ਮਸ਼ਹੂਰ ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ‘ਚ ਹੋਏ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਮਸ਼ਹੂਰ ਮੁੱਕੇਬਾਜ਼ ਵਿਜੇਂਦਰ ਸਿੰਘ (Boxer Vijender Singh) ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਹ ਖਬਰ ਕਈ ਲੋਕਾਂ ਲਈ ਹੈਰਾਨੀ ਵਾਲੀ ਹੈ, ਕਿਉਂਕਿ ਵਿਜੇਂਦਰ ਸਿੰਘ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਨ। ਮਥੁਰਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੇਮਾ ਮਾਲਿਨੀ ਖਿਲਾਫ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਵੀ ਚਰਚਾ ਸੀ।