ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਹਰਿਆਣਾ ‘ਚ ਅਲਰਟ, ਕੇਂਦਰੀ ਅਰਧ ਸੈਨਿਕ ਬਲ ਦੀਆਂ 50 ਕੰਪਨੀਆਂ ਤਾਇਨਾਤ

ਕਿਸਾਨਾਂ ਦੇ 13 ਫਰਵਰੀ ਨੂੰ ਪ੍ਰਸਤਾਵਿਤ ‘ਦਿੱਲੀ ਚਲੋ’ ਮਾਰਚ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰੀ ਅਰਧ ਸੈਨਿਕ ਬਲ ਦੀਆਂ 50 ਕੰਪਨੀਆਂ ਤਾਇਨਾਤ ਕੀਤੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲੀਸ ਨੇ ਕਿਸਾਨਾਂ ਨੂੰ ਬਿਨਾਂ ਇਜਾਜ਼ਤ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋਣ ਲਈ ਕਿਹਾ ਹੈ। ਨਾਲ ਹੀ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਕਈ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ 200 ਤੋਂ ਵੱਧ ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਹਾਲਾਂਕਿ, ਸੰਯੁਕਤ ਕਿਸਾਨ ਮੋਰਚਾ, ਜਿਸ ਨੇ 2020 ਵਿੱਚ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਸੀ, ‘ਦਿੱਲੀ ਚੱਲੋ’ ਦੇ ਵਿਰੋਧ ਦੇ ਸੱਦੇ ਦਾ ਹਿੱਸਾ ਨਹੀਂ ਸੀ। ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੇ ਇਸ ਪ੍ਰਦਰਸ਼ਨ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਕੇਂਦਰੀ ਮੰਤਰੀਆਂ ਦੀ 3 ਮੈਂਬਰੀ ਟੀਮ ਨੇ ਕਿਸਾਨ ਸੰਗਠਨਾਂ ਦੇ ਨੇਤਾਵਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ ਸੀ।

ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਨੂੰ ਜਲਦੀ ਹੀ ਦੂਜੇ ਦੌਰ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਧਰ, ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ 13 ਫਰਵਰੀ ਨੂੰ ਪ੍ਰਸਤਾਵਿਤ ‘ਦਿੱਲੀ ਚਲੋ’ ਮਾਰਚ ਦਾ ਫੈਸਲਾ ਅਜੇ ਵੀ ਕਾਇਮ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਜ ਵਿੱਚ ਰੈਪਿਡ ਐਕਸ਼ਨ ਫੋਰਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਸਮੇਤ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 50 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਅਸੀਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਢੁਕਵੇਂ ਪ੍ਰਬੰਧ ਕਰ ਰਹੇ ਹਾਂ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਠੋਸ ਪ੍ਰਬੰਧ ਕੀਤੇ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *