ਕਿਸਾਨਾਂ ਵੱਲੋਂ ਦਿੱਲੀ-ਜੰਮੂ ਨੈਸ਼ਨਲ ਹਾਈਵੇ ਵੀ ਪੂਰੀ ਤਰ੍ਹਾਂ ਬੰਦ, ਪੁਲਿਸ ਵੱਲੋਂ ਟ੍ਰੈਫਿਕ ਡਾਇਵਰਜ਼ਨ ਰੂਟ ਜਾਰੀ
ਗੰਨੇ ਦੇ ਰੇਟ ਵਧਾਉਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਲੰਧਰ ਦੇ ਧਨੋਵਾਲੀ ਗੇਟ ਨੇੜੇ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ ਮਾਰਗ ‘ਤੇ ਧਰਨਾ ਦਿੱਤਾ ਹੈ, ਜਿਸ ‘ਚ ਸਾਰੀਆਂ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ।
ਕਿਸਾਨ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਧਰਨਾ ਦੂਜੇ ਦਿਨ ਵਿੱਚ ਪਹੁੰਚ ਗਿਆ ਹੈ ਅਤੇ ਅੱਜ ਹਾਈਵੇਅ ਦੇ ਨਾਲ-ਨਾਲ ਸਰਵਿਸ ਲੇਨ ਵੀ ਬੰਦ ਕਰ ਦਿੱਤੀ ਗਈ ਹੈ। ਇਹ ਰੂਟ ਜ਼ਰੂਰੀ ਸੇਵਾਵਾਂ ਲਈ ਖੋਲ੍ਹ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਕਿਸੇ ਨੂੰ ਵੀ ਇਸ ਰੂਟ ਤੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹੁਣ ਤੱਕ ਕੁੱਲ 22 ਕਿਸਾਨ ਜਥੇਬੰਦੀਆਂ ਧਰਨੇ ਵਿੱਚ ਪਹੁੰਚ ਚੁੱਕੀਆਂ ਹਨ ਅਤੇ ਬਾਕੀ ਜਥੇਬੰਦੀਆਂ ਵੀ ਪੁੱਜਣਗੀਆਂ।

ਇਸ ਦੌਰਾਨ ਬਲਵਿੰਦਰ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਇੱਥੇ ਪੱਕਾ ਮੋਰਚਾ ਲਾਇਆ ਜਾਵੇਗਾ। ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਕਿਸਾਨਾਂ ਨੇ ਕਿਹਾ ਕਿ ਉਹ ਧਰਨੇ ਲਾਉਣ ਲਈ ਮਜਬੂਰ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਸਤੇ ਨੂੰ ਛੱਡ ਕੇ ਕੋਈ ਹੋਰ ਰਸਤਾ ਅਪਣਾ ਕੇ ਆਪਣੀ ਮੰਜ਼ਿਲ ’ਤੇ ਪੁੱਜਣ। ਕਿਸਾਨਾਂ ਨੇ ਰੇਲਵੇ ਟਰੈਕ ਬੰਦ ਕਰਨ ਦਾ ਐਲਾਨ ਵੀ ਕੀਤਾ ਹੈ।