ਕਿਹੜੀ ਫਸਲ ਤੋਂ ਹੁੰਦੀ ਸਭ ਤੋਂ ਵੱਧ ਪਰਾਲੀ? ਜਾਣੋ ਆਪਣੇ ਸਵਾਲ ਦਾ ਜਵਾਬ
ਪਿਛਲੇ ਕਈ ਸਾਲਾਂ ਤੋਂ ਲਗਾਤਾਰ ਇਸ ਦੌਰਾਨ ਦਿੱਲੀ ਸਮੇਤ ਕਈ ਰਾਜਾਂ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਵੱਧ ਜਾਂਦੀ ਹੈ। ਜਿਸ ਦਾ ਕਾਰਨ ਫੈਕਟਰੀਆਂ ਅਤੇ ਵਾਹਨਾਂ ਵਿੱਚੋਂ ਨਿਕਲ ਵਾਲਾ ਧੂੰਆਂ ਹੈ। ਪਰ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਰਹਿ ਗਈ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾੜਦੇ ਹਨ ਤਾਂ ਉਸ ਵਿੱਚੋਂ ਨਿਕਲਦਾ ਧੂੰਆਂ ਵੀ ਪ੍ਰਦੂਸ਼ਣ ਦਾ ਕਾਰਨ ਦੱਸਿਆ ਜਾਂਦਾ ਹੈ। ਇਸ ਸਬੰਧੀ ਸਰਕਾਰ ਵੱਲੋਂ ਕਈ ਗੰਭੀਰ ਕਦਮ ਚੁੱਕੇ ਜਾ ਰਹੇ ਹਨ। ਇੱਥੇ ਅਸੀਂ ਤੁਹਾਨੂੰ ਦੱਸਾਂਗੇ ਕਿ ਜ਼ਿਆਦਾਤਰ ਪਰਾਲੀ ਕਿਹੜੀ ਫਸਲ ਤੋਂ ਨਿਕਲਦੀ ਹੈ।
ਰਿਪੋਰਟਾਂ ਦੀ ਮੰਨੀਏ ਤਾਂ ਜ਼ਿਆਦਾਤਰ ਪਰਾਲੀ ਝੋਨੇ ਦੀ ਫਸਲ ਤੋਂ ਹੁੰਦੀ ਹੈ। ਸਾਡੇ ਦੇਸ਼ ਵਿੱਚ ਸਭ ਤੋਂ ਵੱਧ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ। ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਬਚ ਜਾਂਦੀ ਹੈ। ਇਸ ਵਾਢੀ ਤੋਂ ਬਾਅਦ ਕਿਸਾਨ ਜਲਦੀ ਖੇਤ ਖਾਲੀ ਕਰਨਾ ਚਾਹੁੰਦੇ ਹਨ ਤਾਂ ਜੋ ਉਹ ਹੋਰ ਫ਼ਸਲ ਬੀਜ ਸਕਣ। ਇਸ ਲਈ ਉਹ ਪਰਾਲੀ ਨੂੰ ਸਾੜ ਦਿੰਦੇ ਹਨ। ਝੋਨੇ ਦੀ ਕਾਸ਼ਤ ਮੁੱਖ ਤੌਰ ‘ਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਕੀਤੀ ਜਾਂਦੀ ਹੈ। ਇਨ੍ਹਾਂ ਰਾਜਾਂ ਵਿੱਚ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਦੀ ਸਮੱਸਿਆ ਪੈਦਾ ਹੁੰਦੀ ਹੈ।
ਇਨ੍ਹਾਂ ਫ਼ਸਲਾਂ ਵਿੱਚੋਂ ਵੀ ਨਿਕਲਦੀ ਹੈ ਪਰਾਲੀ
ਉੱਥੇ ਹੀ ਝੋਨੇ ਦੀ ਫ਼ਸਲ ਤੋਂ ਇਲਾਵਾ ਹੋਰ ਫ਼ਸਲਾਂ ਤੋਂ ਵੀ ਪਰਾਲੀ ਪੈਦਾ ਹੁੰਦੀ ਹੈ। ਜਿਸ ਵਿੱਚ ਕਣਕ, ਮੱਕੀ, ਸੋਇਆਬੀਨ ਅਤੇ ਤਿਲਹਨ ਦੀਆਂ ਫਸਲਾਂ ਸ਼ਾਮਲ ਹਨ। ਪਰ ਇਨ੍ਹਾਂ ਫਸਲਾਂ ਤੋਂ ਨਿਕਲੀ ਪਰਾਲੀ ਦੀ ਮਾਤਰਾ ਝੋਨੇ ਦੀ ਫਸਲ ਤੋਂ ਨਿਕਲਣ ਵਾਲੀ ਪਰਾਲੀ ਦੇ ਮੁਕਾਬਲੇ ਘੱਟ ਹੁੰਦੀ ਹੈ।
ਸਭ ਤੋਂ ਵੱਧ ਪ੍ਰਭਾਵਿਤ ਹੈ ਦਿੱਲੀ
ਪਿਛਲੇ ਕਈ ਦਿਨਾਂ ਤੋਂ ਰਾਜਧਾਨੀ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 450 ਤੋਂ 500 ਦੇ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਐਨਸੀਆਰ ਖੇਤਰ ਪ੍ਰਦੂਸ਼ਣ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੇ ਪ੍ਰਦੂਸ਼ਣ ਦਾ ਪੱਧਰ ਇਸ ਹੱਦ ਤੱਕ ਵੱਧ ਗਿਆ ਹੈ ਕਿ ਸਕੂਲਾਂ ਨੂੰ ਬੰਦ ਕਰਨਾ ਪਿਆ ਹੈ।