ਕੈਥਲ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ‘ਤੇ ਚਰਨਜੀਤ ਸਿੰਘ ਚੰਨੀ ਭੜਕੇ , ਭਾਜਪਾ-ਕੰਗਨਾ ਰਣੌਤ ‘ਤੇ ਸਾਧਿਆ ਨਿਸ਼ਾਨਾ…..
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੈਥਲ ਮਾਮਲੇ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੈਥਲ ਵਿੱਚ ਵਾਪਰੀ ਘਟਨਾ, ਜਿਸ ਵਿੱਚ ਇੱਕ ਸਿੱਖ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ ਗਿਆ ਸੀ, ਭਾਜਪਾ ਦੀ ਨਫਰਤ ਫੈਲਾਉਣ ਦੇ ਤਰੀਕੇ ਦਾ ਨਤੀਜਾ ਹੈ।
ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ, “ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਵਿੱਚ ਕਿਸੇ ਕਿਸਮ ਦੀ ਕੋਈ ਅੰਦਰੂਨੀ ਲੜਾਈ ਨਹੀਂ ਹੈ। ਕੰਗਨਾ ਰਣੌਤ ਨੇ ਬਿਆਨ ਦਿੱਤਾ ਹੈ ਕਿ ਇੱਥੇ ਸਿੱਖ ਖਾਲਿਸਤਾਨੀ ਹਨ। ਅਜਿਹਾ ਕੁਝ ਨਹੀਂ ਹੈ। ਇੱਥੇ ਸਦਭਾਵਨਾ ਹੈ, ਪਿਆਰ ਹੈ।”
ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕਦੇ ਵੀ ਹਿੰਦੂਆਂ ਅਤੇ ਸਿੱਖਾਂ ਵਿੱਚ ਕੋਈ ਲੜਾਈ ਨਹੀਂ ਹੋਈ, ਇਸ ਲਈ ਮੈਂ ਵੀ ਅਪੀਲ ਕਰਦਾ ਹਾਂ ਕਿ ਸ਼ਾਂਤੀ ਬਣਾਈ ਰੱਖੋ, ਅਜਿਹੀ ਕਾਰਵਾਈ ਨਾ ਕੀਤੀ ਜਾਵੇ ਅਤੇ ਜਿਨ੍ਹਾਂ ਨੇ ਇਹ ਕਾਰਵਾਈ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।