ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ ‘ਚ ਵੱਡੀ Update, ਆਇਆ ਅਦਾਲਤ ਦਾ ਫ਼ੈਸਲਾ


ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅਦਾਲਤ ਨੇ ਇਸ ਕਤਲਕਾਂਡ ਦੇ ਚਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਸ ਕਤਲ ਮਾਮਲੇ ‘ਚ ਸ਼ਾਮਲ ਚਾਰੇ ਦੋਸ਼ੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕੀਤਾ ਗਿਆ ਹੈ। ਬਰੀ ਹੋਣ ਵਾਲੇ ਦੋਸ਼ੀਆਂ ‘ਚ ਗੈਂਗਸਟਰ ਨੀਰਜ ਚਸਕਾ, ਗੁਰਵਿੰਦਰ ਸਿੰਘ ਢਾਡੀ, ਗੁਰਮੀਤ ਸਿੰਘ ਗੀਤਾ ਅਤੇ ਚਮਕੌਰ ਸਿੰਘ ਉਰਫ਼ ਬੈਤ ਸ਼ਾਮਲ ਹਨ।


ਇਸ ਮਾਮਲੇ ‘ਚ ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਗੋਲੀ ਚਲਾਉਣ ਵਾਲੇ ਦੋਸ਼ੀ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ ਨੂੰ ਵੀ ਦੋਸ਼ੀ ਬਣਾਇਆ ਗਿਆ ਸੀ ਪਰ ਮਾਮਲੇ ‘ਚ ਉਹ ਪਹਿਲਾਂ ਹੀ ਅਦਾਲਤ ਵਲੋਂ ਡਿਸਚਾਰਜ ਕੀਤਾ ਜਾ ਚੁੱਕਾ ਹੈ। ਬਰੀ ਹੋਏ ਦੋਸ਼ੀਆਂ ‘ਚ ਸ਼ਾਮਲ ਨੀਰਜ ਚਸਕਾ ਸੈਕਟਰ-38 ‘ਚ ਹੋਏ ਸੁਰਜੀਤ ਬਾਊਂਸਰ ਦੇ ਕਤਲ ਮਾਮਲੇ ‘ਚ ਵੀ ਦੋਸ਼ੀ ਹੈ।


ਦੱਸਣਯੋਗ ਹੈ ਕਿ 10 ਅਕਤੂਬਰ, 2020 ਨੂੰ ਦੇਰ ਰਾਤ ਗੁਰਲਾਲ ਸਿੰਘ ਬਰਾੜ ਇੰਡਸਟਰੀਅਲ ਏਰੀਆ ਨੇੜੇ ਫਾਰਚਿਊਨਰ ਗੱਡੀ ‘ਚ ਕਿਸੇ ਦੀ ਉਡੀਕ ਕਰ ਰਿਹਾ ਸੀ। ਇੰਨੇ ‘ਚ 2 ਨਕਾਬਪੋਸ਼ ਮੋਟਰਸਾਈਕਲ ਸਵਾਰ ਉਸ ਦੀ ਗੱਡੀ ਕੋਲ ਆਏ ਅਤੇ ਤਾਬੜਤੇੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ ਗੁਰਲਾਲ ਦੇ ਸਿਰ, ਸੀਨੇ ਅਤੇ ਬਾਂਹ ‘ਤੇ ਗੋਲੀਆਂ ਲੱਗੀਆਂ। ਪੁਲਸ ਅਤੇ ਗੁਰਲਾਲ ਦੇ ਦੋਸਤ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਉਸ ਸਮੇਂ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਪਰ ਬਾਅਦ ‘ਚ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Leave a Reply

Your email address will not be published. Required fields are marked *