ਜੰਮੂ-ਕਸ਼ਮੀਰ ਦੇ ਡੋਡਾ ‘ਚ ਵੱਡਾ ਹਾਦਸਾ, 300 ਫੁੱਟ ਡੂੰਘੀ ਖਾਈ ‘ਚ ਡਿੱਗੀ ਬੱਸ, 33 ਦੀ ਮੌਤ, 22 ਲੋਕ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਡੋਡਾ ‘ਚ ਅੱਜ ਇਕ ਯਾਤਰੀ ਬੱਸ ਚਿਨਾਬ ਨਦੀ ਦੀ ਖਾਈ ‘ਚ ਡਿੱਗਣ ਕਾਰਨ 33 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ‘ਚ ਘੱਟੋ-ਘੱਟ 22 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ।

ਡੋਡਾ ‘ਚ ਸੜਕ ਹਾਦਸੇ ਤੋਂ ਬਾਅਦ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਬੱਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਦੇ ਡੀਸੀ ਹਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਹੈ। ਜ਼ਖਮੀਆਂ ਨੂੰ ਲੋੜ ਅਨੁਸਾਰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਅਤੇ ਜੀਐੱਮਸੀ ਡੋਡਾ ਵਿਚ ਭੇਜਿਆ ਜਾ ਰਿਹਾ ਹੈ। ਹੈਲੀਕਾਪਟਰ ਸੇਵਾ ਨਾਲ ਹੋਰ ਜ਼ਖਮੀਆਂ ਨੂੰ ਸ਼ਿਫਟ ਕਰਨ ਲਈ ਪ੍ਰਬੰਧ ਕੀਤੇ ਜਾਣਗੇ। ਲੋੜ ਅਨੁਸਾਰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੈਂ ਲਗਾਤਾਰ ਸੰਪਰਕ ਵਿੱਚ ਹਾਂ।

Leave a Reply

Your email address will not be published. Required fields are marked *