ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਜੱਥਾ ਸ੍ਰੀ ਦਰਬਾਰ ਸਾਹਿਬ ਤੋਂ ਰਵਾਨਾ ਹੋ ਗਿਆ ਹੈ। ਰਵਾਨਾ ਹੋਣ ਤੋਂ ਪਹਿਲਾਂ ਜਥੇ ਨੇ ਜੋ ਬੋਲੇ ​​ਸੋ ਨਿਹਾਲ ਦੇ ਜੈਕਾਰੇ ਲਗਾਏ।

ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਵੇਈਂਪੂਈਂ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਜਾਣਗੇ।

ਬੀਤੇ ਦਿਨ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਸੀ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ ਅਤੇ ਜਥੇ ਵਿਚ ਜਿਹੜੇ ਸ਼ਰਧਾਲੂ ਜਾ ਰਹੇ ਹਨ, ਉਨ੍ਹਾਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ।

ਉਨ੍ਹਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 109 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ।

Leave a Reply

Your email address will not be published. Required fields are marked *