ਪ੍ਰਤਾਪ ਬਾਜਵਾ ਨੇ ਜਖ਼ਮੀ ਕਿਸਾਨਾਂ ਦਾ ਹਾਲ ਜਾਣਿਆ, ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਠਹਿਰਾਇਆ ਜ਼ਿੰਮੇਵਾਰ
ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਜਖ਼ਮੀ ਹੋਏ ਕਿਸਾਨਾਂ ਦਾ ਹਾਲ ਜਾਨਣ ਪਹੁੰਚੇ, ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਲੀਡਰਸ਼ਿਪ ਵੀ ਮੌਜੂਦ ਸੀ। ਉਨ੍ਹਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਜੇਰੇ ਇਲਾਜ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ ਅਤੇ ਬਾਰਡਰ ’ਤੇ ਹੋਈ ਘਟਨਾ ਦਾ ਵੇਰਵਾ ਜਾਣਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ ਦੇ ਸ਼ਹਿ ’ਤੇ ਹਰਿਆਣਾ ਸਰਕਾਰ ਕਿਸਾਨਾਂ ’ਤੇ ਜੁਲਮ ਢਾਹ ਰਹੀ ਹੈ।
ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪੰਜਾਬ ਸਰਕਾਰ ਵੀ ਕੇਂਦਰ ਦਾ ਸਾਥ ਦੇ ਰਹੀ ਹੈ, ਜਿਸ ਕਾਰਨ ਹਰਿਆਣਾ ਪੁਲਿਸ ਸਾਡੇ ਬੱਚਿਆਂ ਨੂੰ ਪੰਜਾਬ ਦੀ ਹੱਦ ਅੰਦਰੋ ਚੁੱਕਣ ’ਚ ਕਾਮਯਾਬ ਹੋ ਗਈ।