ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ ,ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ‘ਚ ਹੋਏ ਇਸ ਕਤਲ ਨੇ ਇਕ ਵਾਰ ਫਿਰ ਯੂਨੀਵਰਸਿਟੀ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ( Punjabi University, Patiala ) ‘ਚ ਅੱਜ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਬੀ.ਟੈੱਕ ਦੀ ਪੜ੍ਹਾਈ ਕਰ ਰਹੇ ਨਵਜੋਤ ਸਿੰਘ ‘ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ। ਜ਼ਖਮੀ ਨੌਜਵਾਨ ਨੂੰ ਰਾਜਿੰਦਰ ਹਸਪਤਾਲ ‘ਚ ਲਿਜਾਇਆ ਗਿਆ ਪਰ ਉਸ ਦੀ ਰਸਤੇ ‘ਚ ਹੀ ਮੌਤ ਹੋ ਗਈ। 

ਦੱਸਿਆ ਜਾਂਦਾ ਹੈ ਕਿ ਕਿਸੇ ਮਸਲੇ ਨੂੰ ਲੈ ਕੇ ਕੁਝ ਨੌਜਵਾਨ ਆਪਸ ਵਿਚ ਲੜ ਗਏ, ਇਸ ਦੌਰਾਨ ਉਕਤ ਵਿਦਿਆਰਥੀ ਦੇ ਢਿੱਡ ਵਿਚ ਦੂਜੇ ਨੌਜਵਾਨਾਂ ਨੇ ਕਿਰਚ ਨਾਲ ਵਾਰ ਕੀਤੇ, ਜਿਸ ਦੀ ਰਜਿੰਦਰਾ ਹਸਪਤਾਲ ’ਚ ਪਹੁੰਚਣ ਮਗਰੋਂ ਮੌਤ ਹੋ ਗਈ ਹੈ , ਜਦੋਂ ਕਿ ਇਸ ਘਟਨਾ ਵਿਚ ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ।  ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *