ਪੰਜਾਬ ‘ਚ ਨਗਰ ਨਿਗਮ ਚੋਣਾਂ ਹੋਈਆਂ ਮੁਲਤਵੀ, ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ, ਜਾਣੋ ਹੁਣ ਕਦੋਂ ਹੋਣਗੀਆਂ ਚੋਣਾਂ
ਪੰਜਾਬ ‘ਚ 5 ਨਗਰ ਨਿਗਮ ਤੇ 39 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਲੋਕਲ ਬਾਡੀ ਵਿਭਾਗ ਨੇ ਇਸ ਦਾ ਕਾਰਨ ਵਾਰਡਬੰਦੀ ਨਾ ਹੋਣਾ ਦੱਸਿਆ ਹੈ। ਦਰਅਸਲ ਪੰਜਾਬ ਸਰਕਾਰ ਨੇ ਚੋਣਾਂ 15 ਨਵੰਬਰ ਤਕ ਕਰਵਾਉਣੀਆਂ ਸਨ, ਪਰ ਤੈਅ ਸਮੇਂ ‘ਤੇ ਇਹ ਚੋਣਾਂ ਨਹੀਂ ਹੋ ਸਕਣਗੀਆਂ।
ਇਸ ਸਬੰਧੀ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਸੰਬੰਧਤ ਨਗਰ ਨਿਗਮਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ ਜਿਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਨਗਰ ਨਿਗਮ ਦੀਆਂ ਚੋਣਾਂ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਜਾਂ ਫਿਰ ਦਸੰਬਰ ਦੇ ਆਖਰੀ ਹਫ਼ਤੇ ਤੱਕ 5 ਨਗਰ ਨਿਗਮ ਦੀਆਂ ਚੋਣਾਂ ਹੋ ਸਕਦੀਆਂ ਹਨ।