ਪੰਜਾਬ ‘ਚ ਹੋਣਗੀਆਂ ਮੁੜ ਚੋਣਾਂ, ਇੰਨੀ ਤਾਰੀਖ਼ ਤੋਂ ਪਹਿਲਾਂ ਹੋਵੇਗੀ ਵੋਟਿੰਗ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ 3 ਨਗਰ ਪ੍ਰੀਸ਼ਦਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਇਸ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਸੂਬਾ ਚੋਣ ਕਮਿਸ਼ਨਰਾਂ ਨੂੰ ਸਖਤ ਝਾੜ ਪਾਈ। ਝਾੜ ਪੈਣ ਤੋਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਨੂੰ ਭਰੋਸਾ ਦਿੱਤਾ ਗਿਆ ਕਿ 10 ਮਾਰਚ ਤੱਕ ਤਿੰਨਾਂ ਨਗਰ ਪ੍ਰੀਸ਼ਦਾਂ ’ਚ ਚੋਣਾਂ ਕਰਵਾ ਦਿੱਤੀਆਂ ਜਾਣਗੀਆਂ।
ਪਟੀਸ਼ਨਕਰਤਾ ਵੱਲੋਂ ਐਡਵੋਕੇਟ ਭੀਸ਼ਮ ਕਿੰਗਰ ਨੇ ਪਟੀਸ਼ਨ ਦਾਖਲ ਕਰ ਕੇ ਹਾਈ ਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਰਨਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਨਗਰ ਪ੍ਰੀਸ਼ਦ ਦੀਆਂ ਚੋਣਾਂ ਪੰਜਾਬ ਸਰਕਾਰ ਨੇ ਨਹੀਂ ਕਰਵਾਈਆਂ ਹਨ। ਸੁਣਵਾਈ ਦੌਰਾਨ ਮੰਗਲਵਾਰ ਨੂੰ ਵੀ ਸੂਬਾ ਚੋਣ ਕਮਿਸ਼ਨ ਨੇ ਇਸ ਸਬੰਧ ’ਚ ਜਵਾਬ ਦੇਣ ਲਈ ਸਮੇਂ ਦੀ ਮੰਗ ਕੀਤੀ ਸੀ। ਇਨ੍ਹਾਂ 3 ਨਗਰ ਪ੍ਰੀਸ਼ਦਾਂ ’ਚੋਂ 2 ਦੀਆਂ ਚੋਣਾਂ ਤਾਂ 2020 ਤੋਂ ਪਹਿਲਾਂ ਹੀ ਹੋ ਜਾਣੀਆਂ ਚਾਹੀਦੀਆਂ ਸਨ ਪਰ ਸਰਕਾਰ ਨੇ 4 ਸਾਲਾਂ ਤੋਂ ਚੋਣਾਂ ਨਹੀਂ ਕਰਵਾਈਆਂ ਹਨ