ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ 29 ਜਨਵਰੀ ਦੇ ਨਵੇਂ ਭਾਅ
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਬਿਹਾਰ ‘ਚ ਪੈਟਰੋਲ 48 ਪੈਸੇ ਅਤੇ ਡੀਜ਼ਲ 45 ਪੈਸੇ ਮਹਿੰਗਾ ਹੋ ਗਿਆ ਹੈ। ਮਹਾਰਾਸ਼ਟਰ ‘ਚ ਪੈਟਰੋਲ 96 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ।
ਪੰਜਾਬ ‘ਚ ਪੈਟਰੋਲ 50 ਪੈਸੇ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਕੇਰਲ, ਗੋਆ, ਛੱਤੀਸਗੜ੍ਹ ਅਤੇ ਅਸਾਮ ਵਿੱਚ ਵੀ ਪੈਟਰੋਲ ਮਹਿੰਗਾ ਹੋ ਗਿਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ 25 ਪੈਸੇ ਸਸਤਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ‘ਚ ਪੈਟਰੋਲ 63 ਪੈਸੇ ਅਤੇ ਡੀਜ਼ਲ 57 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ, ਗੁਜਰਾਤ ਅਤੇ ਕਰਨਾਟਕ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟੇ ਹਨ।