ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਰਾਜ ਸਭਾ ‘ਚ ਗੂੰਜਿਆ, AAP ਦੇ ਐਮਪੀ ਨੇ ਕਿਹਾ ਦੇਸ਼ ਦਾ ਦੋਹਰਾ ਕਾਨੂੰਨ ਕਿਉਂ ?

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਦੇਸ਼ ਦੀ ਰਾਜ ਸਭਾ ਵਿੱਚ ਗੂੰਜਿਆ ਹੈ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿਚ ਬੰਦੀ ਸਿੱਖਾਂ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਇਸ ਮਸਲਾ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ ਇਹ ਇਕ ਗੁੰਝਲਦਾਰ ਅਤੇ ਬਹੁਪੱਖੀ ਮੁੱਦਾ ਹੈ, ਜਿਸ ਦੀਆਂ ਜੜ੍ਹਾਂ ਇਤਿਹਾਸਕ, ਰਾਜਨੀਤਿਕ ਅਤੇ ਕਾਨੂੰਨੀ ਉਲਝਣਾਂ ਵਿਚ ਅੰਦਰ ਪਈਆਂ ਹਨ।

ਇਹ ਮਸਲਾ ਮੁੱਖ ਕਰਕੇ ਪੰਜਾਬ ਵਿਚ ਖਾੜਕੂਵਾਦ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨਾਲ ਜੁੜਿਆ ਹੋੲਆ ਹੈ। ਸਿੱਖ ਕੈਦੀਆਂ ਨੂੰ ਲੰਬਾ ਸਮਾਂ ਜੇਲਾਂ ਵਿਚ ਬੰਦ ਰੱਖੇ ਜਾਣ ਨਾਲ ਭਾਰਤੀ ਨਿਆਂ ਪ੍ਰਣਾਲੀ ਦੇ ਅੰਦਰ ਉਚਿਤ ਪ੍ਰਕਿਰਿਆ, ਨਿਰਪੱਖ ਸੁਣਵਾਈ ਅਤੇ ਕੈਦੀਆਂ ਨਾਲ ਕੀਤੇ ਜਾਂਦੇ ਸਲੂਕ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ।

ਸਾਹਨੀ ਨੇ ਕਿਹਾ ਕਿ ਨਿਆਂ ਵਿਚ ਦੇਰੀ ‘ਨਿਆਂ ਦੇਣ ਤੋਂ ਇਨਕਾਰ’ ਕਰਨ ਦੇ ਬਰਾਬਰ ਹੈ।

ਸਾਹਨੀ ਨੇ ਇਸ ਮੌਕੇ ਬੰਦੀ ਸਿੰਘਾਂ ਦੇ ਕੇਸ ਦੀ ਬਿਲਕਿਸ ਬਾਨੋ ਕੇਸ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕੇਸ ਨਾਲ ਤੁਲਨਾ ਕਰਦਿਆਂ ਪੁੱਛਿਆ ਕਿ ਬੰਦੀ ਸਿੰਘਾਂ ਨਾਲ ਵਿਤਕਰਾ ਕਿਉਂ ਹੈ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੇ ਅਜਿਹੇ ਕੇਸਾਂ ਦਾ ਫੈਸਲਾ ਕਰਨ ਲਈ ਰਾਸ਼ਟਰੀ ਪੱਧਰ ‘ਤੇ ਇਕੋ ਕਿਹੇ ਮਾਪਦੰਡ ਜਾਂ ਨੀਤੀ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੇ ਕੇਸਾਂ ਦਾ ਫੈਸਲਾ ਕਰਦੇ ਸਮੇਂ ਇਕਸਾਰਤਾ ਬਣੀ ਰਹੇ।

Leave a Reply

Your email address will not be published. Required fields are marked *