ਭਾਰਤ ਵਿਰੋਧੀ ਬਿਆਨ ਤੋਂ ਬਾਅਦ ਹੁਣ ਮਾਲਦੀਵ ਦੀ ਰਾਜਨੀਤੀ ‘ਚ ਆਇਆ ਭੂਚਾਲ, ਰਾਸ਼ਟਰਪਤੀ ਮੁਇਜ਼ੂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਨਾਗਰਿਕਾਂ ‘ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਹੁਣ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ। ਵਿਰੋਧੀ ਇਸ ਦਾ ਫ਼ਾਇਦਾ ਉਠਾਉਂਦੇ ਹੋਏ ਹੁਣ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਨੂੰ ਸੱਤਾ ਤੋਂ ਹਟਾਉਣ ਵਿਚ ਲੱਗ ਗਈ ਹੈ। ਮਾਲਦੀਵ ਵਿਚ ਸੰਸਦੀ ਘੱਟ ਗਿਣਤੀ ਨੇਤਾ ਅਲੀ ਅਜ਼ੀਮ ਨੇ ਸੋਮਵਾਰ ਨੂੰ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਸੱਦਾ ਦਿੱਤਾ। ਉਸ ਨੇ ਰਾਸ਼ਟਰਪਤੀ ਮੁਇਜ਼ੂ ਨੂੰ ਸੱਤਾ ਤੋਂ ਬੇਦਖਲ ਕਰਨ ਲਈ ਮਦਦ ਦੀ ਅਪੀਲ ਕੀਤੀ ਹੈ।
ਰਾਸ਼ਟਰਪਤੀ ਮੁਹੰਮਦ ਮੁਇਜ਼ੂ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ
ਅਲੀ ਅਜ਼ੀਮ ਨੇ ਕਿਹਾ ਕਿ ਅਸੀਂ ਦੇਸ਼ ਦੀ ਵਿਦੇਸ਼ ਨੀਤੀ ਦੀ ਸਥਿਰਤਾ ਨੂੰ ਬਣਾਈ ਰੱਖਣ ਤੇ ਕਿਸੇ ਵੀ ਗੁਆਂਢੀ ਦੇਸ਼ ਨੂੰ ਅਲੱਗ-ਅਲੱਗ ਹੋਣ ਤੋਂ ਰੋਕਣ ਲਈ ਸਮਰਪਿਤ ਹਾਂ। ਉਸ ਨੇ ਆਪਣੀ ਡੈਮੋਕ੍ਰੇਟਿਕ ਪਾਰਟੀ ਨੂੰ ਪੁੱਛਿਆ, ਕੀ ਤੁਸੀਂ ਰਾਸ਼ਟਰਪਤੀ ਮੁਇਜ਼ੂ ਨੂੰ ਸੱਤਾ ਤੋਂ ਹਟਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹੋ?
ਅਲੀ ਅਜ਼ੀਮ ਨੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਪੁੱਛੇ ਸਵਾਲ
ਅਲੀ ਅਜ਼ੀਮ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕੀ ਤੁਸੀਂ ਰਾਸ਼ਟਰਪਤੀ ਮੁਇਜ਼ੂ ਨੂੰ ਸੱਤਾ ਤੋਂ ਹਟਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹੋ? ਕੀ ਮਾਲਦੀਵੀਅਨ ਡੈਮੋਕ੍ਰੇਟਿਕ ਪਾਰਟੀ (MDP) ਅਵਿਸ਼ਵਾਸ ਪ੍ਰਸਤਾਵ ਲਿਆਉਣ ਲਈ ਤਿਆਰ ਹੈ?

ਮਾਲਦੀਵ ਦੇ 3 ਮੰਤਰੀ ਕੌਣ?
ਮਾਲਦੀਵ ਦੇ ਕਈ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਕਸ਼ਦੀਪ ਦੌਰੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਟਿੱਪਣੀਆਂ ਪੋਸਟ ਕਰਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਐਤਵਾਰ ਨੂੰ ਮਾਲਦੀਵ ਸਰਕਾਰ ਨੇ ਪੀਐਮ ਮੋਦੀ ਵਿਰੁੱਧ ਟਿੱਪਣੀ ਕਰਨ ਲਈ ਤਿੰਨ ਉਪ ਮੰਤਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ।
ਮਾਲਦੀਵ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਯੁਵਾ ਮੰਤਰਾਲੇ ਦੇ ਉਪ ਮੰਤਰੀਆਂ ਮਾਲਸ਼ਾ ਸ਼ਰੀਫ, ਮਰੀਅਮ ਸ਼ਿਓਨਾ ਅਤੇ ਅਬਦੁੱਲਾ ਮਹਿਜ਼ੂਮ ਮਜੀਦ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸੋਮਵਾਰ ਨੂੰ ਭਾਰਤ ਵਿਚ ਮਾਲਦੀਵ ਦੇ ਰਾਜਦੂਤ ਨੂੰ ਵਿਦੇਸ਼ ਮੰਤਰਾਲੇ ਵਿਚ ਤਲਬ ਕੀਤਾ ਗਿਆ ਅਤੇ ਟਿੱਪਣੀਆਂ ‘ਤੇ ਸਖ਼ਤ ਚਿੰਤਾ ਜ਼ਾਹਰ ਕੀਤੀ ਗਈ।