ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਗੈਸ ਲੀਕ, 11 ਲੋਕਾਂ ਦੀ ਮੌਤ, NDRF ਟੀਮ ਪੁੱਜੀ, ਇਲਾਕਾ ਸੀਲ

ਸ਼ਹਿਰ ਦੇ ਗਿਆਸਪੁਰਾ ਇਲਾਕੇ ‘ਚ ਸੂਆ ਰੋਡ ‘ਤੇ ਗੈਸ ਲੀਕ ਹੋਣ ਕਾਰਨ ਕੁੱਲ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਜਿਨ੍ਹਾਂ ਵਿੱਚ 5 ਔਰਤਾਂ, 6 ਮਰਦ ਹਨ, ਜਿਨ੍ਹਾਂ ਵਿੱਚ 10 ਸਾਲ ਅਤੇ 13 ਸਾਲ ਦੇ 2 ਬੱਚੇ ਹਨ। ਗੈਸ ਕਿੱਥੋਂ ਲੀਕ ਹੋਈ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇੱਥੇ ਸਥਿਤ ਆਰਤੀ ਕਲੀਨਿਕ ਅਤੇ ਇੱਕ ਹੋਰ ਦੁਕਾਨ ਤੋਂ 10 ਵਿਅਕਤੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਹੈ।

ਜਾਂਚ ਲਈ ਬੁਲਾਈ ਗਈ ਐਨਡੀਆਰਐਫ

ਪ੍ਰਸ਼ਾਸਨ ਨੂੰ ਪਤਾ ਲਗਾਉਣ ਵਿਚ ਮੁਸ਼ਕਿਲ ਹੋ ਰਹੀ ਹੈ ਕਿ ਆਖਰ ਇਹ ਗੈਸ ਕਿਹੜੀ ਹੈ ਅਤੇ ਹਾਦਸਾ ਕਿੰਝ ਵਾਪਰਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਦੀ ਪੜਤਾਲ ਦੇ ਲਈ ਐਨਡੀਆਰਐਫ ਦੀ ਟੀਮ ਨੂੰ ਸੱਦਿਆ ਗਿਆ ਹੈ। ਲੁਧਿਆਣਾ ਪਹੁੰਚਣ ਤੋਂ ਐਨਡੀਆਰਐਫ ਦੀ ਟੀਮ ਸਾਰੇ ਮਾਮਲੇ ਦੀ ਪੜਤਾਲ ਕਰਕੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਏਗੀ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ, ਇਸ ਸਬੰਧੀ ਐਨ.ਡੀ.ਆਰ.ਐਫ., ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ, ਸੀਵਰੇਜ ਦੇ ਸੈਂਪਲ ਲੈਣ ਦੇ ਨਾਲ-ਨਾਲ ਆਸ-ਪਾਸ ਦੇ ਘਰਾਂ ‘ਚ ਪਏ ਕੈਮੀਕਲ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੱਥੇ ਕੀ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਆਸ-ਪਾਸ ਦੇ ਘਰਾਂ ਦੇ ਲੋਕ ਆਪਣੇ ਘਰਾਂ ਵਿਚ ਬੇਹੋਸ਼ ਹੋ ਗਏ ਹਨ ਅਤੇ ਕੋਈ ਵੀ ਉਥੋਂ ਜਾਣ ਦੇ ਯੋਗ ਨਹੀਂ ਹੈ। ਸੂਤਰਾਂ ਅਨੁਸਾਰ ਗੈਸ ਲੀਕ ਹੋਣ ਕਾਰਨ ਜੋ ਵੀ 300 ਮੀਟਰ ਦੇ ਘੇਰੇ ਵਿੱਚ ਜਾ ਰਿਹਾ ਹੈ, ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਉਹ ਵਾਪਸ ਆ ਰਿਹਾ ਹੈ।

ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉੱਥੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਮੌਕੇ ‘ਤੇ ਸਮਾਜਿਕ ਸੰਸਥਾਵਾਂ ਦੀਆਂ ਐਂਬੂਲੈਂਸਾਂ ਵੀ ਪਹੁੰਚ ਗਈਆਂ ਹਨ ਅਤੇ ਬੇਹੋਸ਼ ਹੋਏ ਲੋਕਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਘਟਨਾ ਦੀ ਜਾਣਕਾਰੀ ਦਿੰਦੇ ਐੱਸ.ਪੀ

ਇਸ ਪੂਰੇ ਮਾਮਲੇ ‘ਤੇ ਐੱਸਪੀ ਨੇ ਕਿਹਾ ਕਿ ਘੱਟੋ-ਘੱਟ 5 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਗੈਸ ਲੀਕ ਹੋਣ ਕਾਰਨ 5-6 ਲੋਕ ਬੇਹੋਸ਼ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬਚਾਅ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਡਾਕਟਰਾਂ ਦੀ ਟੀਮ ਅਤੇ ਐਂਬੂਲੈਂਸ ਨੂੰ ਵੀ ਬੁਲਾਇਆ ਗਿਆ ਹੈ।

ਕੀ ਕਿਹਾ SDM ਲੁਧਿਆਣਾ ਨੇ

ਲੁਧਿਆਣਾ ਗੈਸ ਲੀਕ ਮਾਮਲੇ ਦੀ ਜਾਣਕਾਰੀ ਐਸਡੀਐਮ ਲੁਧਿਆਣਾ ਪੱਛਮੀ ਸਵਾਤੀ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਯਕੀਨੀ ਤੌਰ ‘ਤੇ ਇਹ ਗੈਸ ਲੀਕ ਹੋਣ ਦਾ ਮਾਮਲਾ ਹੈ। NDRF ਦੀਆਂ ਟੀਮਾਂ ਲੋਕਾਂ ਨੂੰ ਕੱਢਣ ਲਈ ਮੌਕੇ ‘ਤੇ ਮੌਜੂਦ ਹਨ ਅਤੇ ਬਚਾਅ ਕਾਰਜ ਚਲਾ ਰਹੀਆਂ ਹਨ। ਇਸ ਘਟਨਾ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ 11 ਲੋਕ ਗੰਭੀਰ ਰੂਪ ‘ਚ ਬੀਮਾਰ ਹਨ।

ਸੀਐਮ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ‘ਚ ਗੈਸ ਲੀਕ ਹੋਣ ਦੀ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ। ਇੱਕ ਟਵੀਟ ਵਿੱਚ ਸੀਐਮ ਮਾਨ ਨੇ ਕਿਹਾ, “ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਦੀ ਘਟਨਾ ਬਹੁਤ ਦੁਖਦਾਈ ਹੈ.. ਪੁਲਿਸ, ਸਰਕਾਰ ਅਤੇ NDRF ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ.. ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।”

ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਫੈਕਟਰੀ ਵਿੱਚ ਗੈਸ ਲੀਕ ਹੋਣ ਦੇ ਦਰਦਨਾਕ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਬੇਹੋਸ਼ ਹੋ ਗਏ।

ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਜ਼ਖਮੀਆਂ ਨੂੰ ਪੂਰਨ ਸਿਹਤਯਾਬੀ ਬਖਸ਼ਣ।

Leave a Reply

Your email address will not be published. Required fields are marked *