ਲੋਕ ਸਭਾ ਚੋਣਾਂ ਤੋਂ ਪਹਿਲਾਂ BJP ਸਾਂਸਦ ਗੌਤਮ ਗੰਭੀਰ ਦਾ ਵੱਡਾ ਫੈਸਲਾ, ਰਾਜਨੀਤੀ ਨੂੰ ਅਲਵਿਦਾ ਕਹਿਣ ਦਾ ਕੀਤਾ ਐਲਾਨ
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਵੱਡਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਗੌਤਮ ਗੰਭੀਰ ਨੇ ਰਾਜਨੀਤੀ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਤੋਂ ਚੋਣ ਨਾ ਲੜਨ ਦੀ ਇੱਛਾ ਪ੍ਰਗਟਾਈ। ਉਨ੍ਹਾਂ ਨੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ। ਇਹ ਜਾਣਕਾਰੀ ਗੌਤਮ ਗੰਭੀਰ ਨੇ ਟਵੀਟ ਕਰਕੇ ਦਿੱਤੀ ਹੈ।
ਗੌਤਮ ਗੰਭੀਰ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਜੇਪੀ ਨੱਡਾ ਨੂੰ ਬੇਨਤੀ ਕੀਤੀ ਹੈ ਕਿ ਉਹ ਮੈਨੂੰ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦੇਣ, ਤਾਂ ਜੋ ਮੈਂ ਆਪਣੀਆਂ ਆਉਣ ਵਾਲੀਆਂ ਕ੍ਰਿਕਟ ਪ੍ਰਤੀਬੱਧਤਾਵਾਂ ‘ਤੇ ਧਿਆਨ ਦੇ ਸਕਾਂ। ਉਨ੍ਹਾਂ ਕਿਹਾ ਕਿ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।