ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ, ਇਸ ਲਿੰਕ ‘ਤੇ 15 ਮਾਰਚ ਤਕ ਕਰ ਸਕਦੇ ਹੋ ਅਪਲਾਈ
ਜੇ ਤੁਸੀਂ ਵੀ ਆਪਣੇ ਬੱਚਿਆਂ ਨੂੰ ਸਕੂਲ ਆਫ ਐਮੀਨੈੱਸ ਵਿਚ ਦਾਖਲਾ ਦਿਵਾਉਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਪੰਜਾਬ ਸਰਕਾਰ ਨੇ ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਚਾਹਵਾਨ ਵਿਦਿਆਰਥੀ ਇਸ ਲਿੰਕ schoolofeminence.pseb.ac.in ‘ਤੇ 15 ਮਾਰਚ ਤਕ ਅਪਲਾਈ ਕਰ ਸਕਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਆਪਣੇ ਐਕਸ ਆਕਾਉਂਟ ‘ਤੇ ਸਾਂਝੀ ਕੀਤੀ ਹੈ। ਇਹ ਟਵੀਟ ਵਿਚ ਉਨ੍ਹਾਂ ਕਿਹਾ, ‘ਵਿਦਿਆਰਥੀਆਂ ਅਤੇ ਮਾਪਿਆਂ ਲਈ ਜਰੂਰੀ ਜਾਣਕਾਰੀ…ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ…ਦਾਖਲੇ ਲਈ ਤੁਸੀਂ 15 ਮਾਰਚ ਤੱਕ ਹੇਠ ਦਿੱਤੇ ਪੋਰਟਲ ਤੇ ਰਜਿਸਟ੍ਰੇਸ਼ਨ ਕਰ ਸਕਦੇ ਹੋ… ਆਓ, ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ਹੱਥ ਮਿਲ਼ਾਈਏ… ਦਾਖਲੇ ਲਈ ਲਿੰਕ; https://schoolofeminence.pseb.ac.in