ਸਰਦ ਰੁੱਤ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ, ਇਸ ਯੂਨੀਵਰਸਿਟੀ ‘ਚ ਨਵੀਆਂ ਅਸਾਮੀਆਂ ਨੂੰ ਦਿੱਤੀ ਮਨਜ਼ੂਰੀ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅੱਜ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਚੀਮ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਤੇ 29 ਨਵੰਬਰ ਨੂੰ ਸਰਦ ਰੁੱਤ ਸੈਸ਼ਨ ਹੋਵੇਗਾ। ਸੈਸ਼ਨ ਦੌਰਾਨ ਅਹਿਮ ਬਿੱਲ ਪੇਸ਼ ਕੀਤੇ ਜਾਣਗੇ ਤੇ ਪੈਂਡਿੰਗ ਬਿੱਲਾਂ ‘ਤੇ ਮੋਹਰ ਲੱਗੇਗੀ। ਇਸ ਤੋਂ ਇਲਾਵਾ ਮੀਟਿੰਗ ‘ਚ ਮਹਾਰਾਜਾ ਭੁਪਿੰਦਰ ਯੂਨੀਵਰਸਿਟੀ ‘ਚ 9 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।