ਸ਼ੁਭਕਰਨ ਦੇ ਪਰਿਵਰ ਨੂੰ 1 ਕਰੋੜ ਆਰਥਿਕ ਸਹਾਇਤਾ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਾ ਐਲਾਨ
ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..