ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਸੁਬੋਧਨ ਕਰਦੇ ਹੋਏ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸਮੀਰ ਤੋਂ ਲੋਕ ਸਭਾ ਦੀ ਚੋਣ ਲੜੇਗੀ ।
ਉਨ੍ਹਾਂ ਨੇ ਅੱਜ ਲੋਕ ਸਭਾ ਚੋਣਾਂ ਲਈ ਪਹਿਲਾ 7 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ । ਜਿਸ ਅਨੁਸਾਰ ਸੰਗਰੂਰ ਲੋਕ ਸਭਾ ਹਲਕੇ ਤੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜਨੀਅਰ ਸ. ਕੁਸਲਪਾਲ ਸਿੰਘ ਮਾਨ, ਕਰਨਾਲ ਤੋਂ ਹਰਜੀਤ ਸਿੰਘ ਵਿਰਕ ਤੇ ਕੁਰੂਕਸੇਤਰ ਤੋਂ ਖਜਾਨ ਸਿੰਘ ਉਮੀਦਵਾਰ ਹੋਣਗੇ । ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣ ਕਿਸਾਨ, ਮਜਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਅਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆ ਤੇ ਲੜੀ ਜਾਵੇਗੀ । ਉਨ੍ਹਾਂ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾਕੇ ਲੋਕਾਂ ਦੇ ਹਿੱਤਾ ਨਾਲ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾਕੇ ਲੋਕ ਸਭਾ ਵਿਚ ਭੇਜਣਗੇ ।
ਉਨ੍ਹਾਂ ਨੇ ਦੱਸਿਆ ਕਿ ਪਾਰਟੀ ਦੀ ਕੋਟ ਕਮੇਟੀ ਜਲਦੀ ਹੀ ਦੂਸਰੀ ਲਿਸਟ ਰਾਹੀ ਸਾਰੇ ਉਮੀਦਵਾਰਾਂ ਦਾ ਐਲਾਨ ਕਰੇਗੀ । ਇਸ ਮੌਕੇ ਤੇ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਹਰਜਿੰਦਰ ਸਿੰਘ ਜੱਖੂ, ਗੋਪਾਲ ਸਿੰਘ ਸਿੱਧੂ, ਕੁਸਲਪਾਲ ਸਿੰਘ ਮਾਨ, ਪ੍ਰੋ. ਮਹਿੰਦਰਪਾਲ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਕੱਟੂ, ਮਨਮੋਹਨ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਚੰਡੀਗੜ੍ਹ, ਬਲਕਾਰ ਸਿੰਘ ਭੁੱਲਰ, ਬਲਦੇਵ ਸਿੰਘ ਗਗੜਾ ਆਦਿ ਮੌਜੂਦ ਸਨ।