ਸ਼ੰਭੂ ਸਰਹੱਦ ‘ਤੇ ਤਣਾਅ ਦਰਮਿਆਨ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਬਲ ਤੇ ਐਂਬੂਲੈਂਸ ਕੀਤੀਆਂ ਤਾਇਨਾਤ

ਕੇਂਦਰ ਸਰਕਾਰ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਦਿੱਲੀ ਵੱਲ ਕਿਸਾਨ ਮਾਰਚ ਦੇ ਐਲਾਨ ਦੇ ਹਿੱਸੇ ਵਜੋਂ, ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਅਤੇ ਮੈਂਬਰਾਂ ਨੇ ਮੰਗਲਵਾਰ ਸਵੇਰ ਤੋਂ ਹੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਇਸ ਤਹਿਤ ਕਿਸਾਨ ਕੰਕਰੀਟ ਅਤੇ ਭਾਰੀ ਬੈਰੀਕੇਡਾਂ ਨੂੰ ਤੋੜਨ ਲਈ ਭਾਰੀ ਬਖਤਰਬੰਦ ਮਸ਼ੀਨਰੀ ਨਾਲ ਸ਼ੰਭੂ ਸਰਹੱਦ ‘ਤੇ ਪਹੁੰਚ ਗਏ ਹਨ। ਦੱਸ ਦਈਏ ਕਿ 22 ਫਰਵਰੀ ਨੂੰ ਐੱਸਕੇਐੱਮ ਦੀ ਅਗਵਾਈ ‘ਚ ਕਿਸਾਨਾਂ ਦੀਆਂ 500 ਜਥੇਬੰਦੀਆਂ ਦਿੱਲੀ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰਣਨੀਤੀ ਬਣਾਉਣ ਲਈ ਮੰਥਨ ਕਰਨਗੀਆਂ।

ਪੰਜਾਬ ਸਰਕਾਰ ਨੇ ਸ਼ੰਭੂ ਸਰਹੱਦ ‘ਤੇ ਸੜਕ ਸੁਰੱਖਿਆ ਬਲ ਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਪੰਜਾਬ ਸਰਕਾਰ ਨੇ ਸ਼ੰਭੂ ਬੈਰੀਅਰ ‘ਤੇ ਸੜਕ ਸੁਰੱਖਿਆ ਬਲ ਅਤੇ ਐਂਬੂਲੈਂਸ ਤਾਇਨਾਤ ਕਰ ਦਿੱਤੀਆਂ ਹਨ। ਸ਼ੰਭੂ ਸਰਹੱਦ ‘ਤੇ ਤਣਾਅ ਦਾ ਮਾਹੌਲ ਹੈ। ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ। ਪਾਣੀ ਅੱਥਰੂ ਗੈਸ ਦੇ ਗੋਲਿਆਂ ਦੇ ਪ੍ਰਭਾਵ ਨੂੰ ਘਟਾਉਂਦਾ ਹੈ। ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਸਹੂਲਤ ਲਈ ਐਂਬੂਲੈਂਸ ਤਾਇਨਾਤ ਕੀਤੀਆਂ ਗਈਆਂ ਹਨ।

ਕਿਸਾਨ ਆਗੂਆਂ ਤੇ ਪਟਿਆਲਾ ਪ੍ਰਸ਼ਾਸਨ ਵਿਚਾਲੇ ਸ਼ੁਰੂ ਹੋਈ ਗੱਲਬਾਤ, ਡੱਲੇਵਾਲ-ਪੰਧੇਰ ਸਮੇਤ ਕਈ ਆਗੂ ਮੌਜੂਦ

ਪਟਿਆਲਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਕਮਿਸ਼ਨਰ ਪਟਿਆਲਾ ਡੀਐਸ ਮਾਂਗਟ, ਡੀਸੀ ਸ਼ੌਕਤ ਅਹਿਮਦ ਵੀ ਗੱਲਬਾਤ ਵਿੱਚ ਸ਼ਾਮਲ ਹਨ। ਜਦੋਂਕਿ ਕਿਸਾਨ ਧਿਰਾਂ ਵਿੱਚੋਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੱਧੇਰ ਵੀ ਸ਼ਾਮਲ ਹਨ। ਪਟਿਆਲਾ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਿਸਾਨ ਆਗੂਆਂ ਨਾਲ ਗੱਲਬਾਤ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਦੇ ਪੱਖ ਤੋਂ ਪਟਿਆਲਾ ਦੇ ਕਮਿਸ਼ਨਰ ਡੀਐਸ ਮਾਂਗਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ, ਡੀਆਈਜੀ ਹਰਚਰਨ ਸਿੰਘ ਭੁੱਲਰ, ਐਸਐਸਪੀ ਵਰੁਣ ਸ਼ਰਮਾ ਸ਼ਾਮਲ ਹਨ। ਜਦੋਂਕਿ ਕਿਸਾਨ ਆਗੂਆਂ ਵਿੱਚ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਰਮਨਦੀਪ ਸਿੰਘ ਆਦਿ ਸ਼ਾਮਲ ਹਨ।

ਬੈਰੀਅਰ ਉੱਤੇ ਕਿਸਾਨ ਜਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਡਲੇਵਾਲ ਅਤੇ ਸਰਵਣ ਸਿੰਘ ਪੰਧੇਰ ਵੱਲੋਂ ਨੌਜਵਾਨਾਂ ਦੀਆਂ ਬਣਾਈਆਂ ਗਈਆਂ ਕਮੇਟੀਆਂ ਦੁਆਰਾ ਸ਼ੰਭੂ ਬੈਰੀਅਰ ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕਿਸਾਨਾਂ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਬਜ਼ੁਰਗ ਤੇ ਔਰਤਾਂ ਸ਼ਾਮਲ ਹਨ ਨੂੰ ਹਰਿਆਣਾ ਵੱਲ ਕੂਚ ਕਰਨ ਤੋਂ ਰੋਕਿਆ ਜਾ ਰਿਹਾ ਹੈ। ਕੂਚ ਕਰਨ ਤੋਂ ਰੋਕ ਰਹੇ ਨੌਜਵਾਨਾਂ ਦਾ ਕਹਿਣਾ ਹੈ ਕਿ ਸਾਨੂੰ ਕਿਸਾਨ ਆਗੂਆਂ ਵੱਲੋਂ ਹੁਕਮ ਹੋਇਆ ਕਿ ਜਦੋਂ ਤੱਕ ਸਾਡੇ ਵੱਲੋਂ ਸ਼ਾਂਤਮ ਤਰੀਕੇ ਨਾਲ ਅੱਗੇ ਵਧਣ ਦਾ ਐਲਾਨ ਨਹੀਂ ਕੀਤਾ ਜਾਂਦਾ ਕਿਸੇ ਨੂੰ ਵੀ ਹਰਿਆਣਾ ਵੱਲ ਵਧਣ ਤੋਂ ਰੋਕਿਆ ਜਾਵੇ। ਮੌਕੇ ’ਤੇ ਦੇਖਿਆ ਗਿਆ ਕਿ ਜਿੱਥੇ ਪੰਜਾਬ ਵਾਲੇ ਪਾਸੇ ਕਿਸਾਨਾਂ ਵੱਲੋਂ ਜੇਸੀਬੀ ਮਸੀਨ ਸਮੇਤ ਹੋਰ ਸਾਜੋ ਸਮਾਨ ਬੈਰੀਕੇਟ ਹਟਾਉਣ ਲਈ ਖੜਾਏ ਹੋਏ ਹਨ। ਉਥੇ ਦੂਜੇ ਪਾਸੇ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਮਿੰਟ ਦੇ ਬੈਰੀਕੇਟਾਂ ਤੋਂ ਇਲਾਵਾ ਕੰਡਿਆਲੀ ਤਾਰਾਂ, ਸੜਕ ਉੱਤੇ ਸੀਮਿੰਟ ਰਾਹੀਂ ਸਰੀਏ ਲਗਾਉਣ ਸਮੇਤ ਜੇਸੀਬੀ ਅਤੇ ਹੋਰ ਮਸ਼ੀਨਾਂ ਤਿਆਰ ਬਰ ਤਿਆਰ ਖੜ੍ਹਾਈਆਂ ਹੋਈਆਂ ਹਨ। ਡੀਜੀਪੀ ਹਰਿਆਣਾ ਵੱਲੋਂ ਵਾਰ-ਵਾਰ ਇਹ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਜੇਸੀਬੀ ਮਸ਼ੀਨਾਂ ਨਾ ਦਿੱਤੀਆਂ ਜਾਣ ਜੇਕਰ ਸਾਡੇ ਵੱਲ ਵੱਧ ਰਹੀਆਂ ਜੇਸੀਬੀ ਮਸ਼ੀਨਾਂ ਕਾਬੂ ਆ ਗਈਆਂ ਤਾਂ ਇਹ ਜ਼ਬਤ ਕਰ ਲਈਆਂ ਜਾਣਗੀਆਂ ਅਤੇ ਇਹਨਾਂ ਦੀ ਕੋਈ ਵੀ ਜ਼ਮਾਨਤ ਨਹੀਂ ਹੋਵੇਗੀ।

ਟਿੱਕਰੀ ਬਾਰਡਰ ‘ਤੇ ਪੰਜਾਬ ਤੋਂ ਲਗਾਤਾਰ ਵੱਧ ਰਹੀ ਕਿਸਾਨਾਂ ਦੀ ਗਿਣਤੀ

ਕੁਰੂਕਸ਼ੇਤਰ ਜ਼ਿਲ੍ਹੇ ਦੇ ਇਸਮਾਈਲਾਬਾਦ ਖੇਤਰ ਨਾਲ ਲੱਗਦੇ ਹਰਿਆਣਾ-ਪੰਜਾਬ ਦੀ ਟਿੱਕਰੀ ਸਰਹੱਦ ‘ਤੇ ਪੰਜਾਬ ਤੋਂ ਕਿਸਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਉਹ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚ ਰਹੇ ਹਨ। ਹਰਿਆਣਾ ਵਾਲੇ ਪਾਸੇ ਤੋਂ ਕਿਲਾਬੰਦੀ ਕਰਕੇ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਧਰ ਸ਼ਾਹਬਾਦ ਵਿੱਚ ਪੁਲਿਸ ਨੇ ਜੀ.ਟੀ.ਰੋਡ ਦੇ ਦੋਵੇਂ ਪਾਸੇ ਮਜ਼ਬੂਤ ​​ਦੀਵਾਰਾਂ ਖੜ੍ਹੀਆਂ ਕਰ ਦਿੱਤੀਆਂ ਹਨ ਤੇ ਸਾਰੇ ਸੁਰੱਖਿਆ ਪ੍ਰਬੰਧਾਂ ਦੇ ਨਾਲ ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੰਜਵੇਂ ਦੌਰ ਦੀ ਗੱਲਬਾਤ ਲਈ ਦਿੱਤਾ ਸੱਦਾ

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਦਿਆਂ ਕੇਂਦਰ ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੰਜਵੇਂ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੰਡ ਨੇ ਕਿਹਾ ਕਿ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।

ਅੱਜ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ ਉੱਥੇ ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਵੱਲੋਂ ਟਵੀਟ ਦੇ ਰਾਹੀ ਕਿਸਾਨਾਂ ਨੂੰ ਪੰਜਵੇਂ ਦੌਰ ਦੀ ਮੀਟਿੰਗ ਦੇ ਲਈ ਸੱਦਾ ਪੱਤਰ ਭੇਜਿਆ ਹੈ ਕੇਂਦਰੀ ਮੰਤਰੀ ਦਾ ਕਹਿਣਾ ਹੈ ਕਿ ਉਹ ਸ਼ਾਂਤੀ ਚਾਹੁੰਦੇ ਹਨ ਅਤੇ ਕਿਸਾਨ ਜਥੇਬੰਦੀਆਂ ਨੂੰ ਐਮਐਸਪੀ ਦੀ ਗਰੰਟੀ, ਕਿਸਾਨਾਂ ਉੱਤੇ ਹੋਈਆਂ ਐਫਆਈਆਰ, ਫਸਲੀ ਵਿਭਿੰਨਤਾ ਅਤੇ ਹੋਰ ਜਰੂਰੀ ਮੰਗਾਂ ਦੇ ਲਈ ਗੱਲਬਾਤ ਕਰਨ ਦੇ ਲਈ ਤਿਆਰ ਹਨ। ਅਪੀਲ ਕੀਤੀ ਕਿ ਕਿਸਾਨ ਸ਼ਾਂਤੀ ਬਣਾਈ ਰੱਖਣ ਅਤੇ ਉਹ ਪੰਜਵੇਂ ਦੌਰ ਦੀ ਮੀਟਿੰਗ ਦੇ ਲਈ ਤਿਆਰ ਹਨ।

ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ

ਕਿਸਾਨੀ ਮੰਗਾਂ ਦੇ ਸਬੰਧ ਵਿੱਚ ਦਿੱਲੀ ਵੱਲ ਕੂਚ ਕਰਨ ਲਈ ਜਾ ਰਹੇ ਕਿਸਾਨੀ ਮਾਰਚ ਉੱਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਅਥਰੂ ਗੈਸ ਦੇ ਗੋਲੇ ਸੁੱਟੇ ਗਏ ਉੱਥੇ ਡਰੋਨ ਦੀ ਮਦਦ ਦੇ ਨਾਲ ਸ਼ੰਭੂ ਬਾਰਡਰ ਉੱਤੇ ਵਾਰ-ਵਾਰ ਇਕੱਠ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਥਰੂ ਗੈਸ ਦੇ ਗੋਲਿਆਂ ਨੂੰ ਨਸ਼ਟ ਕਰਨ ਦੇ ਲਈ ਪਾਣੀ ਤੇ ਗਿੱਲੀਆਂ ਬੋਰੀਆਂ ਦੀ ਮਦਦ ਲਈ ਗਈ। ਖਬਰ ਲਿਖੇ ਜਾਣ ਤੱਕ ਕਿਸੇ ਵੀ ਕਿਸਾਨ ਦੇ ਅਥਰੂ ਗੈਸ ਦੇ ਗੋਲਿਆਂ ਨਾਲ ਜਖ਼ਮੀ ਹੋਣ ਦਾ ਸਮਾਂਚਾਰ ਨਹੀਂ ਹੈ।

ਪੰਜਾਬ-ਹਰਿਆਣਾ ਦੀਆਂ ਸਰਹੱਦਾਂ ‘ਤੇ ਸਖ਼ਤ ਸੁਰੱਖਿਆ, ਹਰ ਮੋੜ ‘ਤੇ ਤਾਇਨਾਤ ਭਾਰੀ ਪੁਲਿਸ ਬਲ

naidunia_image

ਕਿਸਾਨਾਂ ਨੂੰ ਰੋਕਣ ਲਈ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਪਾਸੇ ਭਾਰੀ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਪੁਲਿਸ ਨੇ ਦਿੱਲੀ ਨਾਲ ਲੱਗਦੀ ਗਾਜ਼ੀਪੁਰ ਸਰਹੱਦ ‘ਤੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ।

ਕਿਸਾਨ ਥੋੜ੍ਹੇ ਸਮੇਂ ‘ਚ ਦਿੱਲੀ ਵੱਲ ਕੂਚ ਕਰਨਗੇ, ਹੱਥਾਂ ‘ਚ ਲਾਠੀਆਂ ਲੈ ਕੇ ਬਾਰਡਰ ‘ਤੇ ਇਕੱਠੇ ਹੋਏ ਸੈਂਕੜੇ ਲੋਕ; ਪੁਲਿਸ

ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ ਤੇ ਕਿਸੇ ਵੀ ਕੀਮਤ ‘ਤੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਡੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ ਅਤੇ ਸਾਰੀਆਂ ਜਥੇਬੰਦੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਕਿਸ ਥਾਂ ਤੋਂ ਕੌਣ ਕੌਣ ਜਾਵੇਗਾ, ਇਸ ਦਾ ਬਲਿਊ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਉਹ ਦਿੱਲੀ ਵੱਲ ਕੂਚ ਕਰਨਗੇ। ਕਿਸਾਨਾਂ ਦੇ ਹੱਥਾਂ ਵਿੱਚ ਡੰਡੇ ਵੀ ਹਨ। ਦੂਜੇ ਪਾਸੇ ਪੰਜਾਬ ਪੁਲਿਸ ਨੇ ਵੀ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਹੈ।

Leave a Reply

Your email address will not be published. Required fields are marked *