ਸਿੱਧੂ ਮੂਸੇਵਾਲਾ ਹੱਤਿਆਕਾਂਡ : ਮੁਲਜ਼ਮਾਂ ਨੂੰ ਟਿਕਾਣੇ ਮੁਹੱਈਆ ਕਰਵਾਉਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ; ਲਾਰੈਂਸ-ਗੋਲਡੀ ਬਰਾੜ ਦੇ ਸੰਪਰਕ ‘ਚ ਸਨ ਦੋਵੇਂ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ‘ਚ ਫਰਾਰ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੀ ਪਛਾਣ ਮਨਦੀਪ ਸਿੰਘ ਤੇ ਜਤਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ 12 ਕਾਰਤੂਸ ਬਰਾਮਦ ਕੀਤੇ ਗਏ। ਦੋਵੇਂ ਮੁਲਜ਼ਮ ਲਗਾਤਾਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਟੱਚ ਵਿਚ ਸਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਸ਼ਾਮਲ ਮੁਲਜ਼ਮਾਂ ਨੂੰ ਟਿਕਾਣੇ ਮੁਹੱਈਆ ਕਰਵਾਏ ਸੀ। ਇਸ ਤੋਂ ਇਲਾਵਾ ਸਾਲ 2017 ‘ਚ ਗੈਂਗਸਟਰ ਦੀਪਕ ਟੀਨੂ ਦੀ ਭੱਜਣ ‘ਚ ਵੀ ਮਦਦ ਕੀਤੀ ਸੀ।