ਸੰਗਰੂਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ
ਸੰਗਰੂਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਹਨ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋ ਰਹੀਆਂ ਹਨ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਹ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦੇਈਏ ਕਿ ਪਿਛਲੇ 156 ਦਿਨਾਂ ਤੋਂ ਇੰਦਰਜੀਤ ਸਿੰਘ ਨਾਂ ਦਾ ਲੜਕਾ ਮੁੱਖ ਮੰਤਰੀ ਦੇ ਘਰ ਤੋਂ 2 ਕਿਲੋਮੀਟਰ ਦੂਰ ਸੰਗਰੂਰ ਦੀ ਪਾਣੀ ਵਾਲੀ ਟੈਂਕੀ ਦੇ ਉੱਪਰ ਬੈਠਾ ਹੈ।