ਸੰਤਾ-ਬੰਤਾ ਦੇ ਚੁਟਕਲਿਆਂ ‘ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ
ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ ‘ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ ਹੋਇਆ ਮਜ਼ਾਕ ਸੁਣਾਇਆ। ਉਸ ਨੇ ਦੱਸਿਆ ਕਿ ਇੱਕ ਵਾਰ ਉਸ ਦੇ ਕੇਸ ਦੀ ਹਾਈ ਕੋਰਟ ਵਿੱਚ ਸੁਣਵਾਈ ਚੱਲ ਰਹੀ ਸੀ। ਸੁਣਵਾਈ ਦਾ ਨੰਬਰ 12 ਸੀ।
ਦੁਪਹਿਰ ਦੇ 12 ਵੱਜਦੇ ਹੀ ਮੈਂ ਸੁਣਵਾਈ ਲਈ ਖੜ੍ਹਾ ਹੋ ਗਿਆ। ਇਹ ਦੇਖ ਕੇ ਕੋਰਟ ਰੂਮ ‘ਚ ਲੋਕ ਹੱਸਣ ਲੱਗੇ। ਚੁਟਕਲੇ ਬਣਾਉਣ ਲੱਗੇ। ਸਕੂਲਾਂ ਵਿੱਚ ਸਿੱਖ ਬੱਚਿਆਂ ਦਾ ਮਜ਼ਾਕ ਉਡਾਉਣ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ। ਇਸ ‘ਤੇ ਅਦਾਲਤ ਨੇ ਕਿਹਾ ਕਿ ਇਹ ਬਹੁਤ ਗੰਭੀਰ ਅਤੇ ਮਹੱਤਵਪੂਰਨ ਮੁੱਦਾ ਹੈ। ਇਸ ਗੱਲ ‘ਤੇ ਵਿਚਾਰ ਕਰਨ ਦੀ ਲੋੜ ਹੈ ਕਿ ਲੋਕਾਂ ਨੂੰ ਕਿਵੇਂ ਜਾਗਰੂਕ ਕੀਤਾ ਜਾ ਸਕਦਾ ਹੈ।