ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਨਾਲ ਗ੍ਰਿਫ਼ਤਾਰ
ਜਲੰਧਰ ਦੇਹਾਤ ਦੀ ਪੁਲਸ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋਣ ਦੀ ਪੁਸ਼ਟੀ ਜਲੰਧਰ ਦੇਹਾਤ ਦੇ ਐੱਸ.ਐੱਸ.ਪੀ. ਅੰਕੁਰ ਗੁਪਤਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।