ਹੁਣ ਪੰਜਾਬ ਵਿੱਚ NRI ਨਹੀਂ ਹੋਣਗੇ ਖੱਜਲ ਖੁਆਰ ! CM ਨੇ ਕੱਢਿਆ ਨਵਾਂ ਹੱਲ, ਜਾਣੋ ਕੀ ਹੈ ਖ਼ਾਸ
ਪੰਜਾਬ ਸਰਕਾਰ ਲਗਾਤਾਰ NRI ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਹਰ ਮਦਦ ਦੇਣ ਦਾ ਵਾਅਦਾ ਕਰ ਰਹੀ ਹੈ। ਇਸ ਤਹਿਤ ਪਹਿਲਾਂ NRI ਮਿਲਣੀਆਂ ਵੀ ਕਰਵਾਈਆਂ ਗਈਆਂ ਸਨ ਜੋ ਕਿ ਹੁਣ ਮੁੜ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇੱਕ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਅੱਜ ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ NRIs ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇੱਕ ਨਵੀਂ ਵੈੱਬਸਾਈਟ http://nri.punjab.gov.in ਲਾਂਚ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮੀਟਿੰਗ ‘ਚ ਫੈਸਲਾ ਕੀਤਾ ਕਿ 3 ਫਰਵਰੀ ਤੋਂ ਪੰਜਾਬ ‘ਚ NRI ਮਿਲਣੀ ਸ਼ੁਰੂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਿਭਾਗ ਨੂੰ ਕਿਹਾ ਕਿ NRIs ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ ਨਾਲ ਉਹਨਾਂ ਨੂੰ ਪੰਜਾਬ ਦੇ ਉਹ ਖੇਤਰ ਵੀ ਵਿਖਾਏ ਜਾਣ ਜੋ ਉਹਨਾਂ ਕਦੇ ਨਹੀਂ ਵੇਖੇ। ਇਸ ਦੇ ਨਾਲ ਹੀ ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਪੰਜਾਬੀਆਂ ਨੂੰ ਸਹੂਲਤ ਦੇਣ ਲਈ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਜਾ ਰਹੇ ਹਾਂ..