1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, ਇਸ ਵਾਰ 62 ਦਿਨਾਂ ਦੀ ਹੋਵੇਗੀ; 17 ਅਪ੍ਰੈਲ ਤੋਂ ਕਰ ਸਕਦੇ ਹੋ ਰਜਿਸਟ੍ਰੇਸ਼ਨ

ਸ ਸਾਲ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਲਈ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਔਫਲਾਈਨ ਅਤੇ ਔਨਲਾਈਨ ਮੋਡ ਰਾਹੀਂ ਸ਼ੁਰੂ ਹੋਵੇਗੀ।

ਕਸ਼ਮੀਰ ਘਾਟੀ ਦੇ ਅਨੰਤਨਾਗ ਜ਼ਿਲ੍ਹੇ ਵਿਚ ਅਮਰਨਾਥ ਦੀ ਸਾਲਾਨਾ ਤੀਰਥ ਯਾਤਰਾ ਦਾ ਪ੍ਰਬੰਧ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਵੱਲੋਂ ਕੀਤੀ ਜਾਂਦੀ ਹੈ। ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਉਮੰਗ ਨਰੂਲਾ ਨੇ ਦੱਸਿਆ ਕਿ ਇਸ ਵਾਰ ਦੋਵੇਂ ਮਾਰਗਾਂ ‘ਤੇ ਰੋਜ਼ਾਨਾ 500 ਸ਼ਰਧਾਲੂਆਂ ਲਈ ਇਹ ਸਹੂਲਤ ਉਪਲਬਧ ਹੋਵੇਗੀ। ਇਸ ਸਾਲ ਇਹ ਯਾਤਰਾ 62 ਦਿਨ ਚੱਲੇਗੀ।

ਯਾਤਰਾ ਦਾ ਐਲਾਨ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਨਿਰਵਿਘਨ ਤੇ ਮੁਸ਼ਕਲ ਰਹਿਤ ਤੀਰਥ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਤੇ ਸੇਵਾ ਪ੍ਰੋਵਾਈਡਰਜ਼ ਨੂੰ ਵਧੀਆ ਸਿਹਤ ਸੇਵਾਵਾਂ ਤੇ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।

ਤੀਰਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਦੂਰਸੰਚਾਰ ਸੇਵਾਵਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ। 62 ਦਿਨਾਂ ਦੀ ਸ਼੍ਰੀ ਅਮਰਨਾਥ ਜੀ ਯਾਤਰਾ ਇਸ ਸਾਲ 1 ਜੁਲਾਈ ਨੂੰ ਸ਼ੁਰੂ ਹੋਵੇਗੀ ਅਤੇ 31 ਅਗਸਤ, 2023 ਨੂੰ ਸਮਾਪਤ ਹੋਵੇਗੀ।

ਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਹ ਸਭ ਤੋਂ ਵੱਡੀ ਤਰਜੀਹ ਹੈ ਕਿ ਸਾਰੇ ਸ਼ਰਧਾਲੂ ਬਿਨਾਂ ਕਿਸੇ ਪਰੇਸ਼ਾਨੀ ਦੇ ਤੀਰਥ ਯਾਤਰਾ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਸਿਹਤ ਸੰਭਾਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਤੀਰਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਦੂਰਸੰਚਾਰ ਸੇਵਾਵਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ। ਯਾਤਰਾ ਦੇ ਸੁਚਾਰੂ ਸੰਚਾਲਨ ਲਈ ਰਿਹਾਇਸ਼, ਬਿਜਲੀ, ਪਾਣੀ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਹਿੱਸੇਦਾਰ ਵਿਭਾਗ ਤਾਲਮੇਲ ਨਾਲ ਕੰਮ ਕਰ ਰਹੇ ਹਨ।

ਦੋਵਾਂ ਰੂਟਾਂ ‘ਤੇ ਇਕੱਠੇ ਸ਼ੁਰੂ ਹੋਵੇਗੀ ਯਾਤਰਾ

ਦੱਸ ਦੇਈਏ ਕਿ ਯਾਤਰਾ ਦੋਵੇਂ ਰੂਟਾਂ ਤੋਂ ਸ਼ੁਰੂ ਹੋਵੇਗੀ, ਯਾਨੀ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟ੍ਰੈਕ ਤੋਂ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ।

ਖਾਸ ਤੌਰ ‘ਤੇ, ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ (SASB) ਦੁਨੀਆ ਭਰ ਦੇ ਸ਼ਰਧਾਲੂਆਂ ਲਈ ਸਵੇਰ ਤੇ ਸ਼ਾਮ ਦੀ ਆਰਤੀ (ਪ੍ਰਾਰਥਨਾ) ਦਾ ਸਿੱਧਾ ਪ੍ਰਸਾਰਣ ਵੀ ਕਰੇਗਾ। ਯਾਤਰਾ, ਮੌਸਮ ਅਤੇ ਕਈ ਸੇਵਾਵਾਂ ਨੂੰ ਆਨਲਾਈਨ ਪ੍ਰਾਪਤ ਕਰਨ ਲਈ ਸ਼੍ਰੀ ਅਮਰਨਾਥ ਜੀ ਯਾਤਰਾ ਦੀ ਐਪ ਗੂਗਲ ਪਲੇ ਸਟੋਰ ‘ਤੇ ਉਪਲਬਧ ਕਰਵਾਈ ਗਈ ਹੈ।

Leave a Reply

Your email address will not be published. Required fields are marked *