4 ਮਾਰਚ ਨੂੰ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ

ਚੰਡੀਗੜ੍ਹ: ਹੁਣ 4 ਮਾਰਚ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਕਰਵਾਈ ਜਾਵੇਗੀ। ਦਰਅਸਲ ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਜਿਸ ਦੇ ਮੁਤਾਬਕ ਹੁਣ ਸਾਰੀ ਚੋਣ ਪ੍ਰਕਿਰਿਆ ਨਵੇਂ ਸਿਰੇ ਤੋਂ ਕਰਵਾਈ ਜਾਵੇਗੀ। ਉਮੀਦਵਾਰਾਂ ਵੱਲੋਂ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਜਾਵੇਗੀ। ਉਮੀਦਵਾਰ 28 ਅਤੇ 29 ਫਰਵਰੀ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ।

ਡਿਪਟੀ ਕਮਿਸ਼ਨਰ ਦੇ ਵੱਲੋਂ 27 ਫਰਵਰੀ ਨੂੰ ਸਵੇਰੇ 10 ਵਜੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਕੱਲ੍ਹ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਉਮੀਦਵਾਰਾਂ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ ਸੀ। ਜਿਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਮੇਅਰ ਨੇ ਚਾਰਜ ਨਹੀਂ ਲਿਆ ਹੈ, ਇਸ ਲਈ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ ਅਤੇ ਡੀਸੀ ਦੇ ਹੁਕਮਾਂ ‘ਤੇ ਰੋਕ ਲਗਾਈ ਜਾਵੇ। ਅੱਜ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਭਲਕੇ 28 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਸੰਭਾਲਣਗੇ। ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਮੇਅਰ ਨੂੰ ਕੱਲ੍ਹ ਸਵੇਰੇ 10 ਵਜੇ ਅਹੁਦਾ ਸੰਭਾਲਣ ਦੇ ਹੁਕਮ ਜਾਰੀ ਕੀਤੇ ਹਨ।

Leave a Reply

Your email address will not be published. Required fields are marked *