6 ਸਾਲ ਬਾਅਦ ਢੀਂਡਸਾ ਤੇ ਬਾਦਲ ਮੁੜ ਹੋਏ ਇਕੱਠੇ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੰਜਾਬ ਦੀ ਸਿਆਸਤ ਵਿਚ ਵੱਡਾ ਫੇਰਬਦਲ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਰਲੇਵਾਂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਸੰਸਥਾਪਕ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਕਰ ਲਈ ਹੈ। ਜ਼ਿਕਰਯੋਗ ਹੈ ਕਿ ਢੀਂਡਸਾ ਨੇ 6 ਸਾਲ ਪਹਿਲਾਂ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਅਤੇ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬਣਾਈ ਸੀ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਕੀਤੀ ਸੀ। ਜਿਸ ਵਿੱਚ ਦੋਵਾਂ ਨੇ ਸਮਝੌਤੇ ਲਈ ਸਹਿਮਤੀ ਦਿੱਤੀ ਸੀ। ਇਸ ਸਬੰਧ ਵਿਚ ਅੱਜ ਸੁਖਦੇਵ ਸਿੰਘ ਢੀਂਡਸਾ ਦੁਪਹਿਰ 4 ਵਜੇ ਪ੍ਰੈੱਸ ਕਾਨਫੰਰਸ ਕਰਨ ਜਾ ਰਹੇ ਹਨ। ਇਸ ਵਿੱਚ ਸੁਖਦੇਵ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਬੀਰ ਸਿੰਘ ਬਾਦਲ ਸ਼ਾਮਲ ਹੋ ਸਕਦੇ ਹਨ।
ਇਸ ਦੇ ਨਾਲ ਹੀ ਖ਼ਬਰ ਹੈ ਕਿ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਗਠਜੋੜ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਦੋਵੇਂ ਪਾਰਟੀਆਂ ਕਿਸਾਨ ਅੰਦੋਲਨ ਖ਼ਤਮ ਹੁੰਦਾ ਦੇਖ ਰਹੀਆਂ ਹਨ।