CM ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਦਿੱਤਾ ਅਸਤੀਫਾ, ਜਾਣੋ ਵਜ੍ਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੇ ਓਐਸਡੀ ਮਨਜੀਤ ਸਿੰਘ ਸਿੱਧੂ ( OSD Manjeet Singh Sidhu) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੇ ਸ਼ੁੱਕਰਵਾਰ ਰਾਤ ਨੂੰ ਹੀ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ।

ਕੌਣ ਹਨ ਮਨਜੀਤ ਸਿੰਘ ਸਿੱਧੂ

ਮਨਜੀਤ ਸਿੰਘ ਸਿੱਧੂ ਪੇਸ਼ੇ ਤੋਂ ਪੱਤਰਕਾਰ ਅਤੇ ਕਲਾਕਾਰ ਵਿੱਚੋਂ ਇੱਕ ਹਨ। ਉਹ ਮੁੱਖ ਮੰਤਰੀ ਦੇ ਪੁਰਾਣੇ ਦੋਸਤਾਂ ਵਿੱਚੋਂ ਇੱਕ ਹਨ। ਕੁੱਝ ਸਾਲਾਂ ਲਈ ਉਹ ਪੱਤਰਕਾਰੀ ਛੱਡ ਕੇ ਪਾਰਟੀ ਨਾਲ ਜੁੜ ਗਏ। ਵਿਧਾਨ ਸਭਾ ਚੋਣਾਂ ਵਿੱਚ ਵੀ ਉਹ ਭਗਵੰਤ ਮਾਨ ਦੇ ਨਾਲ ਸਨ। ਇਸ ਦੌਰਾਨ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਭਾਗਵਤ ਮਾਨ ਨੂੰ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ। ਪਰ ਲੰਮੇ ਸਮੇਂ ਤੋਂ ਮਨਜੀਤ ਸਿੰਘ ਸਿੱਧੂ ਨੂੰ ਕੋਈ ਅਹਿਮ ਜ਼ਿੰਮੇਵਾਰੀ ਨਹੀਂ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਇਹ ਅਹੁਦਾ ਪਿਛਲੇ ਸਾਲ ਜਨਵਰੀ ਵਿੱਚ ਦਿੱਤਾ ਗਿਆ ਸੀ। ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਹੀ ਦਫ਼ਤਰ ਅਲੌਟ ਕੀਤਾ ਗਿਆ ਸੀ।

Leave a Reply

Your email address will not be published. Required fields are marked *