CM ਮਾਨ ਨੇ ਪੰਜਾਬ ਦੇ ਸਕੂਲਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ, ਜਲਦੀ ਕਰਨਾ ਪਵੇਗਾ ਇਹ ਕੰਮ
ਸੀਐਮ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਜ਼ਮੀਨ ’ਤੇ ਬਿਠਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਉਨ੍ਹਾਂ ਸਾਰੇ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਹੈ ਕਿ 31 ਮਾਰਚ 2024 ਤੋਂ ਬਾਅਦ ਕੋਈ ਵੀ ਸਰਕਾਰੀ ਸਕੂਲ ਦਾ ਬੱਚਾ ਬੈਂਚ ਤੋਂ ਬਿਨਾਂ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ। ਤੁਹਾਨੂੰ ਦੱਸ ਦੇਈਏ ਕਿ ਅਜਿਹੇ ਕਈ ਸਰਕਾਰੀ ਸਕੂਲ ਹਨ ਜਿੱਥੇ ਬੈਂਚਾਂ ਦੀ ਅੱਜ ਵੀ ਘਾਟ ਹੈ।
ਬੈਂਚਾਂ ਦੀ ਘਾਟ ਕਾਰਨ ਬੱਚੇ ਜ਼ਮੀਨ ‘ਤੇ ਬੈਠਣ ਲਈ ਮਜਬੂਰ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਜੇਕਰ ਕਿਸੇ ਸਕੂਲ ‘ਚ ਬੈਂਚਾਂ ਦੀ ਘਾਟ ਹੈ ਤਾਂ ਉਹ 23 ਦਸੰਬਰ ਤੋਂ ਬਾਅਦ ਦੁਪਹਿਰ 3 ਵਜੇ ਤਕ ਦਫ਼ਤਰ ਨੂੰ ਬੈਂਚਾਂ ਦੀ ਮੰਗ ਭੇਜ ਸਕਦੇ ਹਨ।