IND vs BAN 1st T20: ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਮ
ਸੋਮਵਾਰ ਰਾਤ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ, ਉਸ ਨੇ ਆਪਣੇ ਕਰੀਅਰ ‘ਚ 5ਵੀਂ ਵਾਰ ਜੇਤੂ ਛੱਕਾ ਲਗਾਇਆ ਹੈ। ਇਸ ਮਾਮਲੇ ‘ਚ ਪੰਡਯਾ ਨੇ ਵਿਰਾਟ ਕੋਹਲੀ (4 ਵਾਰ) ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਟੀ-20 ਵਿੱਚ 11ਵੀਂ ਵਾਰ 3 ਵਿਕਟਾਂ ਲਈਆਂ। ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ।
ਅਰਸ਼ਦੀਪ ਨੇ 11ਵੀਂ ਵਾਰ 3 ਵਿਕਟਾਂ ਲਈਆਂ
ਭਾਰਤ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸਿਰਫ਼ 14 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਇਸ ਪ੍ਰਦਰਸ਼ਨ ਲਈ ਉਸ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਮਿਲਿਆ। ਇਸ ਨਾਲ ਅਰਸ਼ਦੀਪ ਟੀ-20 ਵਿੱਚ ਭਾਰਤ ਲਈ ਸਭ ਤੋਂ ਵੱਧ 11 ਵਾਰ 3 ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਉਸ ਤੋਂ ਬਾਅਦ ਕੁਲਦੀਪ ਯਾਦਵ, ਯੁਜਵੇਂਦਰ ਚਾਹਲ ਅਤੇ ਹਾਰਦਿਕ ਪੰਡਯਾ ਨੇ ਭਾਰਤ ਲਈ ਮੈਚ ਵਿੱਚ 10-10 ਵਾਰ 3 ਵਿਕਟਾਂ ਲਈਆਂ ਹਨ।
ਭਾਰਤ 49 ਗੇਂਦਾਂ ਬਾਕੀ ਰਹਿ ਕੇ ਜਿੱਤ ਗਿਆ
ਬੰਗਲਾਦੇਸ਼ ਨੇ ਗਵਾਲੀਅਰ ‘ਚ 19.5 ਓਵਰਾਂ ‘ਚ ਬੱਲੇਬਾਜ਼ੀ ਕਰਦੇ ਹੋਏ 127 ਦੌੜਾਂ ਬਣਾਈਆਂ। ਭਾਰਤ ਨੇ ਇਹ ਟੀਚਾ ਸਿਰਫ਼ 11.5 ਓਵਰਾਂ ਵਿੱਚ ਹਾਸਲ ਕਰ ਲਿਆ। ਭਾਰਤ ਨੇ ਪਹਿਲੀ ਵਾਰ 100 ਤੋਂ ਵੱਧ ਦੌੜਾਂ ਦਾ ਟੀਚਾ ਇੰਨੀਆਂ ਘੱਟ ਗੇਂਦਾਂ ਰਹਿੰਦਿਆਂ ਹਾਸਲ ਕਰ ਲਿਆ। ਭਾਰਤ ਦੀ ਪਾਰੀ ਵਿੱਚ 49 ਗੇਂਦਾਂ ਬਾਕੀ ਸਨ। ਇਸ ਤੋਂ ਪਹਿਲਾਂ 2016 ‘ਚ ਟੀਮ ਨੇ ਜ਼ਿੰਬਾਬਵੇ ਖਿਲਾਫ 100 ਦੌੜਾਂ ਦਾ ਟੀਚਾ 41 ਗੇਂਦਾਂ ਬਾਕੀ ਰਹਿ ਕੇ ਹਾਸਲ ਕੀਤਾ ਸੀ।